ਕਵੀ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਵਿੱਚ ਕੇਂਦਰ ਸਰਕਾਰ ਨੇ ਕੀਤਾ ਭਾਰੀ ਵਾਧਾ
ਚੰਡੀਗੜ੍ਹ, 19ਫਰਵਰੀ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਕੀਤੇ ਬਿਆਨਾਂ ਨੂੰ ਲੈ ਕੇ ਕਵੀ ਕੁਮਾਰ ਵਿਸ਼ਵਾਸ ਇਕ ਚਰਚਾ ਦਾ ਵਿਸ਼ਾ ਬਣ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਉਨ੍ਹਾਂ ਨੂੰ ਖ਼ਤਰਾ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਹਾਲ ਹੀ ‘ਚ ਕੇਂਦਰ ਸਰਕਾਰ ਨੇ ਕੁਮਾਰ ਵਿਸ਼ਵਾਸ ਦੀ ਸੁਰੱਖਿਆ ਨੂੰ ਲੈ ਕੇ ਸਮੀਖਿਆ ਬੈਠਕ ਕੀਤੀ ਸੀ। ਇਸ ਦੇ ਨਾਲ ਹੀ ਹੁਣ ਇੱਕ ਨਿਊਜ਼ ਏਜੰਸੀ ਦੁਆਰਾ ਜਾਣਕਾਰੀ ਦਿੱਤੀ ਗਈ ਹੈ ਕਿ ਕੇਂਦਰ ਸਰਕਾਰ ਨੇ ਕੁਮਾਰ ਵਿਸ਼ਵਾਸ ਨੂੰ ਸੀਆਰਪੀਐਫ ਕਵਰ ਦੇ ਨਾਲ ਵਾਈ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ।























