ਕਾਂਗਰਸੀ ਅਤੇ ਬੈਰਾਗੀ ਸਮਾਜ ਦੇ ਆਗੂ ਪੀ.ਐਲ.ਸੀ ਵਿੱਚ ਹੋਏ ਸ਼ਾਮਲ
ਬੀਬਾ ਜੈ ਇੰਦਰ ਕੌਰ ਅਤੇ ਹੋਰ ਆਗੂਆਂ ਨੇ ਕੀਤਾ ਨਿੱਘਾ ਸਵਾਗਤ
ਜੈ ਇੰਦਰ ਕੌਰ ਪੀ.ਐਲ.ਸੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸੁਆਗਤ ਕਰਦੇ ਹੋਏ।ਪਟਿਆਲਾ,5 ਫਰਵਰੀ(ਵਿਸ਼ਵ ਵਾਰਤਾ)-ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕਾ ਤੋਂ ਚੋਣ ਲੜ ਰਹੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ। ਜਦੋਂ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦੇ ਮੀਤ ਪ੍ਰਧਾਨ ਨਿੱਪੀ ਸਿੰਘ ਵਿਰਕ, ਨਰੰਗ ਸਿੰਘ ਅਤੇ ਬੈਰਾਗੀ ਸਮਾਜ ਦੇ ਆਗੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੋਤੀ ਬਾਗ ਮਹਿਲ ਵਿਖੇ ਬੀਬਾ ਜੈ ਇੰਦਰ ਕੌਰ ਅਤੇ ਹੋਰ ਆਗੂਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਭਾਜਪਾ ਦੇ ਗਠਬੰਧਨ ਨਾਲ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਬਣਨ ਜਾ ਰਹੀ ਹੈ। ਜਿਸ ਦਾ ਸਮੁੱਚੇ ਪੰਜਾਬੀਆਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ ਅਤੇ ਨਵੀਂ ਸਰਕਾਰ ਦੇ ਗਠਨ ਨਾਲ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਹੋਣਗੇ ਅਤੇ ਪੰਜਾਬ ਇਕ ਉਦਯੋਗਿਕ ਕ੍ਰਾਂਤੀ ਦੇ ਰੂਪ ਵਿੱਚ ਵਿਕਸਤ ਹੋਵੇਗਾ ਅਤੇ ਜਿਸ ਨਾਲ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪੈਦਾ ਹੋਣ ਗਏ।