ਕਾਂਗਰਸੀ ਆਗੂ ਪਵਨ ਬਾਂਸਲ ਕੋਲੋਂ ਈਡੀ ਵੱਲੋਂ ਪੁੱਛਗਿੱਛ
ਚੰਡੀਗੜ੍ਹ,12 ਅਪ੍ਰੈਲ(ਵਿਸ਼ਵ ਵਾਰਤਾ)-ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਨੈਸ਼ਨਲ ਹੈਰਾਲਡ ਅਖਬਾਰ ਦੇ ਸੰਚਾਲਨ ਨਾਲ ਜੁੜੇ ਮਨੀ ਲਾਂਡਰਿੰਗ ਦੇ ਇੱਕ ਤਾਜ਼ਾ ਮਾਮਲੇ ਵਿੱਚ ਕਾਂਗਰਸ ਦੇ ਖਜ਼ਾਨਚੀ ਪਵਨ ਕੁਮਾਰ ਬਾਂਸਲ ਨੂੰ ਤਲਬ ਕੀਤਾ ਹੈ। ਦੱਸ ਦਈਏ ਕਿ ਕੱਲ੍ਹ ਹੀ ਏਜੰਸੀ ਨੇ ਇਸ ਮਾਮਲੇ ‘ਚ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਤੋਂ ਪੁੱਛਗਿੱਛ ਕੀਤੀ ਸੀ।























