ਕਾਂਗਰਸੀ ਵਿਧਾਇਕ ਨੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 9ਅਪ੍ਰੈਲ(ਵਿਸ਼ਵ ਵਾਰਤਾ)- ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਪੰਜਾਬ ਵਿਧਾਨ ਸਭਾ ‘ਚ ਕਾਂਗਰਸ ਪਾਰਟੀ ਦੇ ਚੀਫ਼ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਵਿਕਰਮ ਨੇ ਆਪਣਾ ਅਸਤੀਫਾ ਸੀਐਲਪੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਭੇਜ ਦਿੱਤਾ ਹੈ।