ਕਾਂਗਰਸੀ ਸਾਂਸਦ ਗੁਰਜੀਤ ਔਜਲਾ ਦਾ ਟਵਿੱਟਰ ਅਕਾਊਂਟ ਹੈਕ
ਚੰਡੀਗੜ੍ਹ,17 ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਟਵਿੱਟਰ ਅਕਾਊਂਟ ਹੈਕ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਟਵਿੱਟਰ ਤੇ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਲਿਖਿਆ ਕਿ ਉਹਨਾਂ ਦਾ ਅਕਾਊਂਟ ਹੈਕ ਕਰ ਲਿਆ ਗਿਆ ਸੀ ਅਤੇ ਇਸਤੋਂ ਬਾਅਦ ਇੱਕ ਨਿੱਜੀ ਚੈਨਲ ਦੀਆਂ ਕਈ ਖਬਰਾਂ ਨੂੰ ਰੀਟਵੀਟ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਹਨਾਂ ਜਾਣਕਾਰੀ ਦਿੱਤੀ ਕਿ ਉਹਨਾਂ ਦੀ ਟੀਮ ਹੈਕਰਾਂ ਵੱਲੋਂ ਕੀਤੀਆਂ ਹੋਰ ਗਤੀਵਿਧੀਆਂ ਦੀ ਜਾਂਚ ਕਰ ਰਹੀ ਹੈ।
Dear Twitter friends, my twitter account was hacked and multiple tweets of @ABPNews were retweeted. My team is checking other activities committed/performed by hackers.
Kindly send details of any ill activity if found on [email protected]— Gurjeet Singh Aujla (@GurjeetSAujla) August 17, 2022























