ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ ਦਾ ਨਵਜੋਤ ਸਿੱਧੂ ਖਿਲਾਫ ਵੱਡਾ ਬਿਆਨ
ਪੜ੍ਹੋ, ਕੀ ਬੋਲੇ ਗੁਰਜੀਤ ਔਜਲਾ
ਚੰਡੀਗੜ੍ਹ, 23 ਫਰਵਰੀ(ਵਿਸ਼ਵ ਵਾਰਤਾ) ਅਮ੍ਰਿਤਸਰ ਤੋਂ ਕਾਂਗਰਸ ਵੱਲੋਂ ਚੋਣ ਲੜ ਰਹੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੇ ਖਿਲਾਫ਼ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਵੱਡਾ ਬਿਆਨ ਦਿੱਤਾ ਹੈ। ਦੱਸ ਦੱਈਏ ਕਿ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਔਜਲਾ ਨੇ ਕਿਹਾ ਕਿ, ਅਮ੍ਰਿਤਸਰ ਪੂਰਬੀ ਹਲਕੇ ਦੇ ਲੋਕ ਨਵਜੋਤ ਸਿੱਧੂ ਤੋਂ ਕਾਫੀ ਨਾਰਾਜ਼ ਸਨ, ਕਿਉਂਕਿ ਪਿਛਲੀਆਂ ਵਿਧਾਨ ਸਭਾਂ ਚੋਣਾਂ ਤੋਂ ਬਾਅਦ ਸਿੱਧੂ ਨੇ ਆਪਣੇ ਹਲਕੇ ਵਿੱਚ ਮੂੰਹ ਤੱਕ ਨਹੀਂ ਵਿਖਾਇਆ। ਇਸੇ ਕਾਰਨ ਲੋਕਾਂ ਦੇ ਰੋਹ ਦਾ ਸਿੱਧੂ ਨੂੰ ਸਾਹਮਣਾ ਵੀ ਕਰਨਾ ਪੈ ਸਕਦਾ ਹੈ ਅਤੇ ਪੈ ਵੀ ਰਿਹਾ ਹੈ।























