ਕਾਂਗਰਸ ‘ਚੋਂ ਬਰਖ਼ਾਸਤ ਕੀਤੇ ਗਏ ਸਾਬਕਾ ਵਿਧਾਇਕ ਨੂੰ ਮਿਲਣ ਪਹੁੰਚੇ ਨਵਜੋਤ ਸਿੱਧੂ
ਚੰਡੀਗੜ੍ਹ,15 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਵਿਧਾਨ ਸਭਾ ਚੋਣਾਂ ਦੌਰਾਨ ਟਿਕਟ ਨਾ ਮਿਲਣ ਤੋਂ ਨਾਰਾਜ ਹੋ ਕੇ ਆਜਾਦ ਚੋਣ ਲੜਨ ਵਾਲੇ ਸਾਬਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਜਿਹਨਾਂ ਨੂੰ ਕਾਂਗਰਸ ਪਾਰਟੀ ਨੇ ਬਰਖਾਸਤ ਕੀਤਾ ਹੋਇਆ ਹੈ ਨੂੰ ਮਿਲਣ ਸਮਰਾਲਾ ਵਿਖੇ ਉਹਨਾਂ ਦੇ ਘਰ ਪਹੁੰਚੇ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਅਮਰੀਕ ਸਿੰਘ ਢਿੱਲੋਂ ਦੀ ਸਿਹਤ ਕਾਫੀ ਵਿਗੜ ਗਈ ਸੀ। ਸਿੱਧੂ ਉਹਨਾਂ ਦਾ ਹਾਲ ਚਾਲ ਜਾਨਣ ਲਈ ਉਹਨਾਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਨਵੇਂ ਬਣੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਕਾਰਜਕਾਰੀ ਪ੍ਰਧਾਨ ਭਾਰਤ ਭੁਸ਼ਣ ਆਸ਼ੂ ਅਤੇ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਅੰਮ੍ਰਿਤਸਰ ਦੇ ਦੌਰੇ ਤੇ ਹਨ। ਇਸ ਦੌਰਾਨ ਉਹਨਾਂ ਵੱਲੋਂ ਅੰਮ੍ਰਿਤਸਰ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਗਈ ਹੈ।