ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਆਉਣ ਵਾਲੇ ਸਾਬਕਾ ਮੰਤਰੀ ਜਗਮੋਹਨ ਕੰਗ ਵੱਲੋਂ ਰਾਜ ਸਭਾ ਸੀਟ ਲਈ ਦਾਅਵਾ ਪੇਸ਼
ਚੰਡੀਗੜ੍ਹ,18 ਮਾਰਚ,(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਆਏ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੱਲੋਂ ਹੁਣ ਰਾਜ ਸਭਾ ਦੀ ਸੀਟ ਲਈ ਦਾਅਵਾ ਪੇਸ਼ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਹੈ ਕਿ ਉਹਨਾਂ ਦਾ ਸਿਆਸੀ ਤਜਰਬਾ ਬਹੁਤ ਲੰਬਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਸ ਗੱਲ ਦਾ ਜਿਕਰ ਵੀ ਕੀਤਾ ਹੈ ਕਿ ਉਹਨਾਂ ਨੂੰ ਰਾਜ ਸਭਾ ਸੀਟ ਲਈ ਟਿਕਟ ਮਿਲਦੀ ਹੈ ਜਾਂ ਨਹੀਂ ਇਸ ਦਾ ਫੈਸਲਾ ਤਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਕਰਨਗੇ। ਦੱਸ ਦਈਏ ਕਿ ਪੰਜਾਬ ਵਿੱਚ ਰਾਜ ਸਭਾ ਦੀਆਂ 5 ਸੀਟਾਂ ਖਾਲੀ ਹੋ ਰਹੀਆਂ ਹਨ। 92 ਵਿਧਾਇਕਾਂ ਵਾਲੀ ਆਮ ਆਦਮੀ ਪਾਰਟੀ ਘੱਟ ਤੋਂ ਘੱਟ 4 ਸੀਟਾਂ ਤਾਂ ਆਸਾਨੀ ਨਾਲ ਹੀ ਜਿੱਤ ਸਕਦੀ ਹੈ। 5ਵੀਂ ਸੀਟ ਵੀ ਉਸ ਕੋਲ ਜਾਣ ਦੀ ਹੀ ਸੰਭਵਨਾ ਹੈ।























