ਕਾਂਗਰਸ ਦੀ ਅਨੁਸ਼ਾਸ਼ਨ ਕਮੇਟੀ ਦਾ ਸੁਨੀਲ ਜਾਖੜ ਖਿਲਾਫ ਵੱਡਾ ਐਕਸ਼ਨ
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕੀਤੀ ਜਾਖੜ ਨੂੰ ਮੁਅੱਤਲ ਕਰਨ ਦੀ ਸਿਫਾਰਿਸ਼
ਚੰਡੀਗੜ੍ਹ,26 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਕਾਂਗਰਸ ਦੀ ਅਨੁਸ਼ਾਸ਼ਨ ਕਮੇਟੀ ਦੇ ਕਾਰਣ ਦੱਸੋ ਨੋਟਿਸ ਦਾ ਜਵਾਬ ਨਾ ਦੇਣਾ ਮਹਿੰਗਾ ਪੈ ਸਕਦਾ ਹੈ। ਅੱਜ ਹੋਈ ਅਨੁਸ਼ਾਸ਼ਨ ਕਮੇਟੀ ਦੀ ਮੀਟਿੰਗ ਵਿੱਚ ਕਮੇਟੀ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਕੋਲ ਜਾਖੜ ਨੂੰ 2 ਸਾਲਾਂ ਲਈ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਹਾਲਾਂਕਿ ਇਸ ਸੰਬੰਧੀ ਆਖਿਰੀ ਫੈਸਲਾ ਕਾਂਗਰਸ ਪ੍ਰਧਾਨ ਨੇ ਹੀ ਲੈਣਾ ਹੈ। ਇਸ ਲਈ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਫੈਸਲੇ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ।