ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਦਾ ਬਿਆਨ
ਚੰਡੀਗੜ੍,26ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀ ਕੇਂਦਰੀ ਅਨੁਸ਼ਾਸ਼ਨ ਕਮੇਟੀ ਵੱਲੋਂ ਜਾਰੀ ਕਾਰਣ ਦੱਸੋ ਨੋਟਿਸ ਦਾ ਕੋਈ ਜਵਾਬ ਨਹੀਂ ਦਿੱਤਾ ਹੈ। ਜਿਸ ਨੂੰ ਲੈ ਕੇ ਅੱਜ ਇੱਕ ਵਾਰ ਫਿਰ ਤੋਂ ਅਨੁਸ਼ਾਸ਼ਨ ਕਮੇਟੀ ਦੀ ਬੈਠਕ ਹੋ ਰਹੀ ਹੈ। ਇਸ ਵਿਚਾਲੇ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ “ਆਜ ਸਰ ਕਲਮ ਹੋਂਗੇ ਉਨਕੇ,ਜਿਨਮੇਂ ਅਭੀ ਜ਼ਮੀਰ ਬਾਕੀ ਹੈ“। ਉਹਨਾਂ ਦੇ ਇਸ ਬਿਆਨ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਪਾਰਟੀ ਉਹਨਾਂ ਖਿਲਾਫ ਸਖਤ ਅਨੁਸ਼ਾਸ਼ਨਤਮਕ ਕਾਰਵਾਈ ਕਰ ਸਕਦੀ ਹੈ।
आज, सर कलम होंगे उनके
जिनमें अभी ज़मीर बाकी है !**(My apologies to Javed Akhtar Saheb)
— Sunil Jakhar (@sunilkjakhar) April 26, 2022























