ਪੰਜਾਬ ਵਿਧਾਨ ਸਭਾ ਚੋਣਾਂ 2022
ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਮੁਲਤਵੀ
ਚੰਡੀਗੜ੍ਹ, 9 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕਰਨ ਲਈ ਅੱਜ ਸੱਦੀ ਗਈ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਬੈਠਕ ਸੋਮਵਾਰ ਨੂੰ ਬੁਲਾਏ ਜਾਣ ਦੀ ਸੰਭਾਵਨਾ ਹੈ।






















