ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੂੰ ਫਿਰ ਤੋਂ ਹੋਇਆ ਕੋਰੋਨਾ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ)-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਇਕ ਵਾਰ ਫਿਰ ਤੋਂ ਕੋਰੋਨਾ ਹੋ ਗਿਆ ਹੈ। ਉਹਨਾਂ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਹੈ ਕਿ ਉਹ ਆਈਸੋਲੇਸ਼ਨ ਵਿੱਚ ਹੈ ਅਤੇ ਸਾਰੇ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰ ਰਹੀ ਹੈ। ਦੱਸ ਦੇਈਏ ਕਿ ਪ੍ਰਿਅੰਕਾ ਗਾਂਧੀ ਇਸ ਤੋਂ ਪਹਿਲਾਂ ਵੀ ਇੱਕ ਵਾਰ 3 ਜੂਨ ਨੂੰ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੀ ਹੈ।
Tested positive for covid (again!) today. Will be isolating at home and following all protocols.
— Priyanka Gandhi Vadra (@priyankagandhi) August 10, 2022