ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਰੇ ਨਾਮਜਦਗੀ ਪੱਤਰ, ਕੀਤੀ ਆਹ ਗੱਲ !
ਗੁਰਦਾਸਪੁਰ, 10 ਮਈ(ਵਿਸ਼ਵ ਵਾਰਤਾ)- ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਿਲ ਕੀਆ । ਇਸ ਮੌਕੇ ਤੇ ਉਨ੍ਹਾਂ ਨਾਲ ਵਿਰੋਧੀ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਨਰੇਸ਼ ਪੁਰੀ, ਵਧਾਇਕ ਬਰਿੰਦਰਮੀਤ ਸਿੰਘ ਪਾਹੜਾ, ਅਰੁਣਾ ਚੌਧਰੀ ਅਤੇ ਸਾਬਕਾ ਵਿਧਾਇਕ ਅਮਿਤ ਵਿਜ ਵੀ ਮੌਜੂਦ ਰਹੇ।
ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਦੀ ਪਾਰਲੀਮੈਂਟ ਵਿੱਚ ਜਾ ਕੇ ਗੁਰਦਾਸਪੁਰ ਅਤੇ ਪੰਜਾਬ ਦੀ ਗੱਲ ਕੀਤੀ ਜਾਵੇਗੀ। ਗੁਰਦਾਸਪੁਰ ਸਰਹੱਦੀ ਇਲਾਕਾ ਹੈ, ਇਸ ਇਲਾਕੇ ਵਿੱਚ ਵਿਕਾਸ ਕਾਰਜ ਬਹੁਤ ਸਾਰੇ ਅਧੂਰੇ ਪਏ ਹਨ, ਸਰਹੱਦ ਪਾਰ ਤੋਂ ਨਸ਼ਾ ਅਤੇ ਹਥਿਆਰ ਆ ਰਹੇ ਹਨ। ਉਨ੍ਹਾਂ ਨੂੰ ਰੋਕ ਸਬੰਧੀ ਮੁੱਦੇ ਚੁੱਕੇ ਜਾਣਗੇ। ਗੁਰਦਾਸਪੁਰ ਦੀ ਅਵਾਜ਼ ਦੇਸ਼ ਦੀ ਸਭ ਤੋਂ ਪੰਚਾਇਤ ਵਿੱਚ ਗੂੰਜੇਗੀ। ਅਜਿਹਾ ਨਹੀਂ ਹੋਵੇਗੀ ਕਿ ਲੋਕ ਸਭਾ ਜਿੱਤ ਗਏ ਅਤੇ ਸੰਦਨ ਦਾ ਦਰਵਾਜ਼ਾ ਹੀ ਨਹੀਂ ਲੰਘੇ।
ਪੰਜਾਬ ਵਿੱਚ ਅਕਾਲੀ ਦਲ ਅਤੇ ਬੀਜੇਪੀ ਦਾ ਗਠਜੋੜ ਸੀ ਜੋ ਕਿ ਕਿਸਾਨਾਂ ਕਰਕੇ ਟੁੱਟ ਗਿਆ। ਬੀਜੇਪੀ ਦੇ 400 ਪਾਰ ਦੇ ਨਾਅਰੇ ਨੂੰ ਲੈਕੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਦੇਸ਼ ਵਿੱਚ ਬੀਜੇਪੀ ਦਾ ਸਫਾਇਆ ਹੋਣ ਵਾਲਾ ਹੈ। ਭਾਰਤ ਇੱਕ ਧਾਰਮਿਕ ਨਿਰਪੱਖਤਾ ਵਾਲਾ ਦੇਸ਼ ਹੈ, ਇੱਕ ਲੋਕ ਨਫਰਤ ਵਾਲੀ ਰਾਜਨੀਤੀ ਨੂੰ ਪਸੰਦ ਨਹੀਂ ਕਰਦੇ।