ਕਾਂਗਰਸ ਦੇ ਨਵੇਂ ਪ੍ਰਧਾਨ ਦਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਜੋਰਦਾਰ ਵਿਰੋਧ
ਖਟਕੜ ਕਲਾਂ ਪਹੁੰਚੇ ਸਨ ਨਵਜੋਤ ਸਿੰਘ ਸਿੱਧੂ
ਨਵਾਂਸ਼ਹਿਰ,20 ਜੁਲਾਈ(ਵਿਸ਼ਵ ਵਾਰਤਾ) :- ਕਾਂਗਰਸ ਦੇ ਕਾਟੋ ਕਲੇਸ਼ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਬਣਨ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਦੂਰੀਆਂ ਬਣਾ ਕੇ ਚੱਲਣ ਵਾਲੇ ਨਵਜੋਤ ਸਿੱਧੂ ਨੂੰ ਕਾਂਗਰਸ ਦੀ ਅੰਦਰੂਨੀ ਫੁੱਟ ਦਾ ਹੀ ਨਹੀਂ ਸਗੋਂ ਕਿਸਾਨਾਂ ਦੇ ਰੋਹ ਦਾ ਵੀ ਸਾਹਮਣਾ ਕਰਨਾ ਪਵੇਗਾ । ਨਵਜੋਤ ਸਿੰਘ ਸਿੱਧੂ ਵੱਲੋਂ ਸ਼ਹੀਦ ਭਗਤ ਸਿੰਘ ਦੀ ਖਟਕੜ ਕਲਾਂ ਵਿਖੇ ਬਣਾਈ ਗਈ ਸਮਾਰਕ ਤੇ ਆਪਣੇ ਲਾਮ ਲਸ਼ਕਰ ਸਮੇਤ ਫੁੱਲ ਮਾਲਾਵਾਂ ਭੇਟ ਕਰਨੀਆਂ ਹਨ ਅਤੇ ਨਾਲ ਹੀ ਉਨ੍ਹਾਂ ਦੇ ਸੁਆਗਤ ਲਈ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਵੱਲੋਂ ਵੀ ਜ਼ੋਰਦਾਰ ਸਵਾਗਤ ਕੀਤਾ ਜਾਣਾ ਹੈ । ਪਰ ਜਿਉਂ ਹੀ ਕਿਸਾਨਾਂ ਨੂੰ ਇਸ ਦਾ ਪਤਾ ਲੱਗਾ ਉਨ੍ਹਾਂ ਵਲੋਂ ਨਵਜੋਤ ਸਿੱਧੂ ਦਾ ਵਰ੍ਹਦੇ ਮੀਂਹ ਚ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਸ਼ੁਰੂ ਕਰਨ ਦਾ ਮਨ ਬਣਾ ਲਿਆ ਹੈ । ਇਸ ਵਕਤ ਕਿਸਾਨ ਸੰਯੁਕਤ ਮੋਰਚੇ ਦੀ ਮੈਂਬਰ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਅਗਵਾਈ ਕਰ ਰਹੀ ਹੈ ।
























