ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਿਸਾਨਾਂ ਵੱਲੋਂ ਜਬਰਦਸਤ ਵਿਰੋਧ
ਚੰਡੀਗੜ੍ਹ,24 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣਾਏ ਗਏ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚਰਨਜੀਤ ਸਿੰਘ ਚੰਨੀ ਅਤੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨਾਲ ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚੇ ਸਨ । ਇਸ ਦੌਰਾਨ ਪਹਿਲਾਂ ਮੋਰਿੰਡਾ ਅਤੇ ਫਿਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਗੇਟ ਤੇ ਖੜ੍ਹੇ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਅਤੇ ਨਾਅਰੇ ਲਗਾ ਕੇ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ।