ਕਾਂਗਰਸ ਦੇ ਸਮਾਗਮ ਵਿੱਚ ਹਿੱਸਾ ਲੈਣ ਆ ਰਹੀ ਬੱਸ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ
ਪਿੰਡ ਲੁਹਾਰਾ ਨਜ਼ਦੀਕ ਵਾਪਰਿਆ ਦਰਦਨਾਕ ਹਾਦਸਾ
5 ਲੋਕਾਂ ਦੀ ਮੌਤ, ਕਈ ਹਨ ਜਖ਼ਮੀ
ਮੋਗਾ,23ਜੁਲਾਈ(ਵਿਸ਼ਵ ਵਾਰਤਾ)- ਮੋਗਾ ਦੇ ਲੋਹਾਰਾ ਪਿੰਡ ਨੇੜੇ ਇਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੱਇਏ ਕਿ ਅੱਜ ਚੰਡੀਗੜ੍ਹ ਵਿਖੇ ਸੈਕਟਰ 15 ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ।
ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਜਾ ਰਹੀ ਬੱਸ ਇੱਥੋਂ ਦੇ ਪੰਜਾਬ ਰੋਡਵੇਜ਼ ਮੋਗਾ ਡਿਪੂ ਦੀ ਬੱਸ ਨਾਲ ਟਕਰਾ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਰੈਲੀ ਦੀ ਵਿੱਚ ਜਾ ਰਹੀ ਬੱਸ ਤੇਜ਼ ਰਫਤਾਰ ਨਾਲ ਓਵਰਟੇਕ ਕਰ ਰਹੀ ਸੀ ਤੇ ਹਾਦਸੇ ਦਾ ਸ਼ਿਕਾਰ ਹੋ ਗਈ।