ਕਾਂਗਰਸ ਨੂੰ ਇਕ ਹੋਰ ਝਟਕਾ
ਹੁਣ ਅੰਮ੍ਰਿਤਸਰ ਦੇਹਾਤੀ ਤੋਂ ਕਾਂਗਰਸ ਦੇ ਮੌਜੂਦਾ ਪ੍ਰਧਾਨ ਹੋਏ ਭਾਜਪਾ ਵਿੱਚ ਸ਼ਾਮਲ
ਚੰਡੀਗੜ੍ਹ, 16 ਜਨਵਰੀ(ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਨੇ ਅੱਜ ਫਿਰ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਅੱਜ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਦੇਹਾਤੀ ਕਾਂਗਰਸ ਦੇ ਮੌਜੂਦਾ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਨੂੰ ਭਾਜਪਾ ਪਰਿਵਾਰ ਦੀ ਮੈਂਬਰਸ਼ਿਪ ਲਈ। ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੀ ਹਾਜ਼ਰ ਸਨ। ਸਾਰਿਆਂ ਨੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਮੈਂਬਰਾਂ ਦਾ ਪਾਰਟੀ ਦਾ ਸਿਰੋਪਾ ਪਾ ਕੇ ਸਵਾਗਤ ਕੀਤਾ।






















