ਕਾਂਗਰਸ ਨੂੰ ਲੱਗਿਆ ਵੱਡਾ ਝਟਕਾ – ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਾਥੀਆਂ ਸਣੇ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ)- ਲੋਕ ਸਭ ਚੋਣਾਂ 2024 ਤੋਂ ਪਹਿਲਾਂ ਪੰਜਾਬ ਵਿੱਚ ਦਲ ਬਦਲੀ ਦਾ ਦੌਰ ਜਾਰੀ ਹੈ। ਇਸੇ ਦਰਮਿਆਨ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਮਾਨਸਾ ਤੋਂ ਵੱਡੇ ਆਗੂ ਚੁਸਪਿੰਦਰਬੀਰ ਸਿੰਘ ਚਹਿਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਚੁਸਪਿੰਦਰਬੀਰ ਸਿੰਘ ਚਹਿਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਜੁਆਇੰਨ ਕੀਤੀ।
ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪੋਸਟ ਸਾਂਝੀ ਕਰਦਿਆਂ ਆਪ ਨੇ ਲਿਖਿਆ “ਮਾਲਵੇ ‘ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ CM @BhagwantMann ਜੀ ਦੀ ਅਗਵਾਈ ‘ਚ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ ਪਾਰਟੀ ‘ਚ ਸਾਰਿਆਂ ਦਾ ਸਵਾਗਤ..”