ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 16 ਉਮੀਦਵਾਰਾਂ ਦੀ ਨਵੀਂ ਸੂਚੀ ਕੀਤੀ ਜਾਰੀ
ਅਨੰਦਪੁਰ ਸਾਹਿਬ ਤੋਂ ਮੌਜੂਦਾ ਐਮਪੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਐਲਾਨਿਆ ਉਮੀਦਵਾਰ
ਪੜ੍ਹੋ, ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਕੰਗਣਾ ਖਿਲਾਫ਼ ਕਿਸਨੂੰ ਉਤਾਰਿਆ ਮੈਦਾਨ ’ਚ
ਚੰਡੀਗੜ੍ਹ, 13ਅਪ੍ਰੈਲ(ਵਿਸ਼ਵ ਵਾਰਤਾ) ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ 2024 ਲਈ 16 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ। ਅਨੰਦਪੁਰ ਸਾਹਿਬ ਤੋਂ ਮੌਜੂਦਾ ਐਮਪੀ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਵਿਕਰਮਾਦਿੱਤਿਆ ਸਿੰਘ ਨੂੰ ਭਾਜਪਾ ਉਮੀਦਵਾਰ ਕੰਗਨਾ ਰਣੌਤ ਦੇ ਖਿਲਾਫ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।