ਕਾਂਗਰਸ ਨੇ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ Ex-serviceman ਵਿਭਾਗ ਦਾ ਚੇਅਰਮੈਨ ਕੀਤਾ ਨਿਯੁਕਤ
ਚੰਡੀਗੜ੍ਹ, 9 ਮਈ (ਵਿਸ਼ਵ ਵਾਰਤਾ) ਕਾਂਗਰਸ ਵਿੱਚ ਸ਼ਾਮਲ ਹੋਏ ਸਾਬਕਾ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੂੰ ਕਾਂਗਰਸ ਪਾਰਟੀ ਨੇ ਨਵੀਂ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਨੇ ਉਹਨਾਂ ਨੂੰ Ex-serviceman ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਸਬੰਧੀ ਸੂਬਾ ਕਾਂਗਰਸ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਗੁਰਿੰਦਰ ਸਿੰਘ ਢਿੱਲੋਂ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਇੰਚਾਰਜ ਦਵਿੰਦਰ ਯਾਦਵ, ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
https://x.com/gurinipspb/status/1788231343161123017