ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਮੰਥਨ ਜਾਰੀ
ਲੁਧਿਆਣਾ ਪਹੁੰਚੇ ਰਾਹੁਲ ਗਾਂਧੀ
ਪੰਜਾਬ ਦੇ ਦਿੱਗਜ਼ ਆਗੂਆਂ ਨਾਲ ਬੰਦ ਕਮਰੇ ਵਿੱਚ ਕਰ ਰਹੇ ਹਨ ਬੈਠਕ
ਥੋੜ੍ਹੀ ਦੇਰ ਵਿੱਚ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ
ਚੰਡੀਗੜ੍ਹ, 6ਫਰਵਰੀ(ਵਿਸ਼ਵ ਵਾਰਤਾ)ਅੱਜ ਪੰਜਾਬ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਇਸ ਸਮੇਂ ਪੰਜਾਬ ਦੇ ਦਿੱਗਜ਼ ਆਗੂਆਂ ਨਾਲ ਰਾਹੁਲ ਗਾਂਧੀ ਬੰਦ ਕਮਰੇ ਵਿੱਚ ਮੀਟਿੰਗ ਕਰ ਰਹੇ ਹਨ। ਰਾਹੁਲ ਗਾਂਧੀ ਵੱਲੋਂ ਥੋੜ੍ਹੀ ਹੀ ਦੇਰ ਵਿੱਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾਵੇਗਾ।























