ਕਾਂਗਰਸ ਪਾਰਟੀ ਦਾ ਵੱਡਾ ਐਕਸ਼ਨ,ਮੋਗਾ ਦੇ ਜਿਲ੍ਹਾ ਪ੍ਰਧਾਨ ਨੂੰ ਦਿਖਾਇਆ ਪਾਰਟੀ ‘ਚੋਂ ਬਾਹਰ ਦਾ ਰਾਸਤਾ
ਚੰਡੀਗੜ੍ਹ 28 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਗਾ ਕੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਦਿਆਂ ਬਰਾੜ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਦੱਸ ਦਈਏ ਕਿ ਕਮਲਜੀਤ ਸਿੰਘ ਬਰਾੜ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਹਨ। ਯੂਥ ਕਾਂਗਰਸ ਵਿੱਚ ਰਹਿੰਦਿਆਂ ਬਰਾੜ ਰਾਹੁਲ ਗਾਂਧੀ ਦੀ ਟੀਮ ਦੇ ਸਰਗਰਮ ਮੈਂਬਰ ਵੀ ਰਹੇ ਹਨ।