ਕਾਂਗਰਸ ਪਾਰਟੀ ਦਾ ਵੱਡਾ ਦਾਅਵਾ
ਦੋ ਹੋਰ ਵਿਧਾਇਕ ਆਪ ਛੱਡ ਹੋ ਜਲਦ ਹੋਣਗੇ ਕਾਂਗਰਸ ਦੇ
ਚੰਡੀਗੜ੍ਹ,22 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਿਚਾਲੇ ਵਿਧਾਇਕਾਂ ,ਅਤੇ ਹੋਰ ਆਗੂਆਂ ਨੇ ਟਿਕਟਾਂ ਨਾ ਮਿਲਣ ਦੀ ਸੰਭਾਵਨਾ ਨੂੰ ਦੇਖਦਿਆਂ ਪਾਰਟੀਆਂ ਬਦਲਣ ਦਾ ਦੌਰ ਵੀ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨੇ ਬਿਆਨ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੇ ਦੋ ਹੋਰ ਵਿਧਾਇਕ ਉਹਨਾਂ ਦੇ ਸੰਪਰਕ ਵਿੱਚ ਹਨ ਅਤੇ ਉਹ ਜਲਦ ਹੀ ਆਪ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕਾਂ ਵਿੱਚੋਂ ਲਗਭਗ ਅੱਧੇ ਪਾਰਟੀ ਛੱਡ ਕੇ ਜਾ ਚੁੱਕੇ ਹਨ।






















