
ਨਵੀਂ ਦਿੱਲੀ : ਅੱਜ ਕਾਂਗਰਸ ਪਾਰਟੀ ਦੀ ਕਾਰਜਕਾਰੀ ਕਮੇਟੀ ਦੀ ਬੈਠਕ ਹੋਵੇਗੀ। ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਵੱਡੇ ਆਗੂ ਹਿੱਸਾ ਲੈਣਗੇ। ਕਾਂਗਰਸ ਪਾਰਟੀ ਵੱਲੋਂ ਇਹ ਬੈਠਕ ਲੋਕਸਭਾ ਚੋਣਾਂ ਵਿੱਚ ਹੋਈ ਹਾਰ ਦੇ ਕਾਰਨਾਂ ਦੀ ਸਮਿਖਿੱਆ ਕਰਨ ਲਈ ਰੱਖੀ ਗਈ ਹੈ। ਇਸ ਬੈਠਕ ਦੌਰਾਨ ਹਾਰ ਦੀ ਸਮਿਖਿੱਆ ਕੀਤੇ ਜਾਣ ਮਗਰੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਬੈਠਕ ਦੇ ਦੌਰਾਨ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅਸਤੀਫਾ ਦਿੱਤੇ ਜਾਣ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ।























