ਕਾਂਗਰਸ ਵੱਲੋਂ ਕਾਰਨ ਦੱਸੋ ਨੋਟਿਸ ਦਾ ਸੰਸਦ ਮੈਂਬਰ ਪਟਿਆਲਾ ਪ੍ਰਨੀਤ ਕੌਰ ਨੇ ਦਿੱਤਾ ਜਵਾਬ
ਚੰਡੀਗੜ੍ਹ 4 ਫਰਵਰੀ (ਵਿਸ਼ਵ ਵਾਰਤਾ ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਬੀਤੇ ਕੱਲ੍ਹ ਕਾਂਗਰਸ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਕਾਂਗਰਸ ਪਾਰਟੀ ਦੀ ਇਸ ਕਾਰਵਾਈ ਤੇ ਪ੍ਰਨੀਤ ਕੌਰ ਵੱਲੋਂ ਪਹਿਲਾ ਬਿਆਨ ਦਿੱਤਾ ਗਿਆ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ ”ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸਦਾ ਸਵਾਗਤ ਹੈ। ਮੈਂ ਹਮੇਸ਼ਾ ਪਾਰਟੀ ਅਤੇ ਲੋਕਾਂ ਨੂੰ ਆਪਣਾ ਸਭ ਤੋਂ ਵਧੀਆ ਦਿੱਤਾ ਹੈ ਜਿਨ੍ਹਾਂ ਨੇ ਮੈਨੂੰ ਵਾਰ-ਵਾਰ ਚੁਣਿਆ ਹੈ। ਮੈਂ ਉਹਨਾਂ ਦੀ ਰਿਣੀ ਹਾਂ ਅਤੇ ਹਮੇਸ਼ਾ ਵਾਂਗ ਉਹਨਾਂ ਦੀ ਸੇਵਾ ਕਰਦਾੀ ਰਹਾਂਗੀ। ਮੈਂ ਆਪਣੇ ਲੋਕਾਂ ਤੋਂ ਆਪਣੀ ਤਾਕਤ ਪ੍ਰਾਪਤ ਕਰਦੀ ਹਾਂ। ਬਾਕੀ ਸਭ ਕੁਝ ਸੈਕੰਡਰੀ ਹੈ।”
Congress is welcome to take whatever decision it wants.
I have always given my best to the party and to the people who have repeatedly elected me. I owe it to them and will continue to serve them, as always. I derive my strength from my people. Everything else is secondary.— Preneet Kaur (@preneet_kaur) February 4, 2023