ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਲਈ ਵੋਟਿੰਗ ਜਾਰੀ
ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਪਾਈ ਵੋਟ
ਚੰਡੀਗੜ੍ਹ 17 ਅਕਤੂਬਰ(ਵਿਸ਼ਵ ਵਾਰਤਾ)- ਇੰਡੀਅਨ ਨੈਸ਼ਨਲ ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਲਈ ਅੱਜ 24 ਸਾਲ ਬਾਅਦ ਵੋਟਿੰਗ ਹੋ ਰਹੀ ਹੈ। ਇਸ ਅਹੁਦੇ ਲਈ ਮਲਿਕਾਰਜੁਨ ਖੜਗੇ ਅਤੇ ਸ਼ਸ਼ੀ ਥਰੂਰ ਵਿਚਾਲੇ ਸਿੱਧਾ ਮੁਕਾਬਲਾ ਹੈ। ਦੇਸ਼ ਭਰ ਵਿੱਚ ਸੂਬਾ ਕਾਂਗਰਸ ਕਮੇਟੀ (ਪੀ.ਸੀ.ਸੀ.) ਦਫਤਰਾਂ ਵਿੱਚ 9 ਹਜ਼ਾਰ ਡੈਲੀਗੇਟ (ਵੋਟਰ) ਵੋਟਿੰਗ ਕਰ ਰਹੇ ਹਨ।
ਇਸ ਦੌਰਾਨ ਪ੍ਰਿਅੰਕਾ ਗਾਂਧੀ ਅਤੇ ਸੋਨੀਆ ਗਾਂਧੀ ਨੇ ਵੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।
























