ਕਾਂਗਰਸ ਪਾਰਟੀ ਨੂੰ ਇੱਕ ਹੋਰ ਝਟਕਾ
ਕਪਿਲ ਸਿੱਬਲ ਨੇ ਦਿੱਤਾ ਅਸਤੀਫਾ,ਰਾਜ ਸਭਾ ਲਈ ਭਰੀ ਨਾਮਜ਼ਦਗੀ
ਚੰਡੀਗੜ੍ਹ,25 ਮਈ(ਵਿਸ਼ਵ ਵਾਰਤਾ)- ਕਾਂਗਰਸ ਪਾਰਟੀ ਨੂੰ ਲਗਾਤਾਰ ਇੱਕ ਤੋਂ ਬਾਅਦ ਇੱਕ ਝਟਕੇ ਮਿਲ ਰਹੇ ਹਨ। ਹੁਣ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜ਼ਾਦ ਉਮੀਦਵਾਰ ਵਜੋਂ ਰਾਜ ਸਭਾ ਲਈ ਨਾਮਜ਼ਦਗੀ ਭਰਨ ਤੋਂ ਬਾਅਦ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਦੱਸਿਆ ਕਿ ”ਮੈਂ 16 ਮਈ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।