ਦੇਖੋ ਕਿਹੜੇ ਸਾਬਕਾ ਵਿਧਾਇਕ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
ਸੁਖਬੀਰ ਬਾਦਲ ਨੇ ਐਲਾਨਿਆ 2022 ਦੀਆਂ ਚੋਣਾਂ ਦਾ ਉਮੀਦਵਾਰ

ਚੰਡੀਗੜ੍ਹ,16 ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਪਾਰਟੀ ਦੇ ਜਲੰਧਰ ਕੈਂਟ ਤੋ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਅੱਜ ਅਕਾਲੀ ਦਲ ਬਾਦਲ ਦਾ ਪੱਲਾ ਫੜਦੇ ਹੋਏ ਪਾਰਟੀ ਪ੍ਰਧਾਨ ਸੁੱਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਦੀ ਹਾਜਰੀ ਵਿੱਚ ਪਾਰਟੀ ਜੁਆਇਨ ਕਰ ਲਈ।
ਸੁਖਬੀਰ ਬਾਦਲ ਨੇ ਉਹਨਾਂ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ 2022 ਦੀਆਂ ਚੋਣਾਂ ਦਾ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਅਤੇ ਨਾਲ ਹੀ ਪਾਰਟੀ ਦਾ ਜਨਰਲ ਸਕੱਤਰ ਵੀ ਬਣਾ ਦਿੱਤਾ






















