ਕਾਂਗਰਸ ਪਾਰਟੀ ਨੂੰ ਵੱਡਾ ਝਟਕਾ
ਗੁਲਾਮ ਨਬੀ ਆਜ਼ਾਦ ਨੇ ਪਾਰਟੀ ਮੈਂਬਰਸ਼ਿਪ ਦੇ ਨਾਲ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ)- ਭਾਰਤੀ ਰਾਸ਼ਟਰੀ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਅੱਜ ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਦੇ ਨਾਲ ਨਾਲ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਆਜ਼ਾਦ ਦੀ ਗਿਣਤੀ ਕਾਂਗਰਸ ਦੇ ਧੜੇ ਜੀ-23 ਦੇ ਆਗੂਆਂ ਵਿੱਚ ਹੁੰਦੀ ਹੈ। ਉਹ ਪਿਛਲੇ ਕਈ ਦਿਨਾਂ ਤੋਂ ਜੰਮੂ-ਕਸ਼ਮੀਰ ਦੇ ਪ੍ਰਧਾਨ ਨਾ ਬਣਾਏ ਜਾਣ ਤੋਂ ਬਾਅਦ ਤੋਂ ਹੀ ਨਾਰਾਜ਼ ਚੱਲ ਰਹੇ ਸਨ। ਇਸ ਦੇ ਨਾਲ ਹੀ ਦੱਸ ਦਈਏ ਕਿ ਥੋੜ੍ਹੇ ਦਿਨਾਂ ਵਿੱਚ ਹੀ ਕਾਂਗਰਸ ਦੇ ਨਵੇੇਂ ਕੌਮੀ ਪ੍ਰਧਾਨ ਦੀ ਚੋਣ ਹੋਣ ਵਾਲੀ ਹੈ।