– ਬ੍ਰਹਮ ਮਹਿੰਦਰਾ ਨੇ ਬਾਰਨ,ਕਸਿਆਣਾ,ਚਲੈਲਾ,ਲੰਗ ਅਤੇ ਲਚਕਾਣੀ ਵਿਖੇ ਕੀਤਾ ਚੋਣ ਪ੍ਰਚਾਰ
ਪਟਿਆਲਾ, 15 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਵਲੋਂ ਜਿਲ੍ਹਾ ਪ੍ਰੀਸ਼ਦ,ਬਲਾਕ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾ ਵਿੱਚ ਮਹਿਲਾਵਾਂ ਨੂੰ 50 ਪ੍ਰਤੀਸ਼ਤ ਕੋਟਾ ਦੇ ਕੇ ਮਹਿਲਾਵਾਂ ਦਾ ਮਾਨ ਅਤੇ ਸਨਮਾਨ ਵਧਾਇਆ ਹੈ।ਇਨ੍ਹਾਂ ਗੱਲਾ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਹਲਕਾ ਪਟਿਆਲਾ ਦਿਹਾਤੀ ਦੇ ਵੱਖ ਵੱਖ ਪਿੰਡਾਂ ਜਿਵੇਂ ਕਿ ਬਾਰਨ,ਕਸਿਆਣਾ, ਚਲੈਲਾ,ਲੰਗ ਅਤੇ ਲਚਕਾਣੀ ਵਿਖੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਭਰਵੇਂ ਚੋਣ ਪ੍ਰਚਾਰ ਦੌਰਾਨ ਕੀਤਾ।ਉਨਾ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ ਭਾਰਤ ਵਿੱਚ ਪੰਚਾਇਤੀ ਰਾਜ ਲਾਗੂ ਕਰਕੇ ਪੰਚਾਇਤਾਂ ਨੂੰ ਸਿੱਧੇ ਤੋਰ ਤੇ ਖੁਦਮੁਖਿਤਿਆਰੀ ਦਿੱਤੀ ਅਤੇ ਕਾਂਗਰਸ ਪਾਰਟੀ ਨੇ ਮਹਿਲਾਵਾਂ ਲਈ ਰਿਜਰਵੇਸ਼ਨ ਦੀ ਸ਼ੁਰੂਆਤ ਵੀ ਕੀਤੀ।
ਉਨਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੁਰਦਰਸ਼ੀ ਸੋਚ ਸਦਕਾ ਪੰਜਾਬ ਤਰੱਕੀ ਦੀਆਂ ਲੀਹਾਂ ਤੇ ਚੱਲ ਰਿਹਾ ਹੈ ਅਤੇ ਆਉਣ ਵਾਲੇ ਸਾਲਾ ਵਿੱਚ ਪੰਜਾਬ ਵਿੱਚ ਰਹਿੰਦੇ ਵਿਕਾਸ ਦੇ ਕੰਮਾਂ ਨੂੰ ਮੁਕੱਮਲ ਕਰਕੇ ਪੰਜਾਬ ਨੂੰ ਇੱਕ ਮਾਡਲ ਰਾਜ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇਗਾ।ਉਨਾਂ ਨੇ ਅੱਗੇ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਕਮਾਨ ਸੰਭਾਲੀ ਤਾਂ ਖਜਾਨਾ ਪੂਰਨ ਤੌਰ ਤੇ ਖਾਲੀ ਸੀ ਅਤੇ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਕਾਲ ਦੋਰਾਨ ਪੰਜਾਬ ਹੋਰ ਪਿਛੜ ਗਿਆ।ਪਰ ਹੁਣ ਕਾਂਰਗਸ ਪਾਰਟੀ ਦਾ ਮੁੱਖ ਉਦੇਸ਼ ਵਿਕਾਸ ਦੇ ਕੰਮਾਂ ਨੂੰ ਲਾਗੂ ਕਰਨਾ ਅਤੇ ਪੰਜਾਬ ਵਾਸੀਆ ਨੂੰ ਮੂਲਭੂਤ ਸੁਵਿਧਾਵਾਂ ਉਪਲਬਧ ਕਰਵਾਉਣਾ ਹੈ।ਇਸ ਮੌਕੇ ਵੱਖ ਵੱਖ ਪਿੰਡਾਂ ਵਿਖੇ ਉਮੀਦਵਾਰਾ ਅਤੇ ਇਲਾਵਾ ਇਲਾਕਾ ਨਿਵਾਸੀਆਂ ਵਲੋਂ ਬ੍ਰਹਮ ਮਹਿੰਦਰਾ ਨੂੰ ਸਨਮਾਨਿਤ ਵੀ ਕੀਤਾ ਗਿਆ।
ਫੋਟੌ ਕੈਪਸ਼ਨ-ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ।