ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਆਸ਼ੂ ਬਾਂਗੜ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਪੜ੍ਹੋ ਕਿ ਹੈ ਪੂਰਾ ਮਾਮਲਾ
ਚੰਡੀਗੜ੍ਹ,8 ਜੁਲਾਈ (ਵਿਸ਼ਵ ਵਾਰਤਾ) – ਮੋਗਾ ਪੁਲਿਸ ਨੇ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਲੜਨ ਵਾਲੇ ਆਸ਼ੂ ਬਾਂਗੜ ਨੂੰ ਫਰਜ਼ੀ ਸਰਟੀਫਿਕੇਟ ਅਤੇ ਡਿਗਰੀਆਂ ਦਾ ਧੰਦਾ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਬਾਂਗੜ ਨੂੰ ਅਪਣਾ ਉਮੀਦਵਾਰ ਐਲਾਨਿਆ ਸੀ ਪਰ ਉਸਨੇ ‘ਆਪ’ ਦੀ ਟਿਕਟ ਰੱਦ ਕਰਦਿਆਂ ਕਾਂਗਰਸ ਵੱਲੋਂ ਚੋਣ ਲੜੀ ਸੀ।
























