ਨਵਜੋਤ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
ਅੰਮ੍ਰਿਤਸਰ ਪੂਰਬੀ ਹਲਕੇ ਤੋਂ ਬਿਕਰਮ ਮਜੀਠੀਆ ਨੂੰ ਦੇਣਗੇ ਟੱਕਰ
ਚੰਡੀਗਰ੍ਹ,29 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ਅੱਜ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਿਆ ਹੈ। ਉਹਨਾਂ ਦਾ ਮੁਕਾਬਲਾ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਹੋਵੇਗਾ।























