ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ‘ਚ ਵਾਧਾ
ਟਵੀਟ ਨੂੰ ਲੈ ਕੇ ਭੜਕਿਆ ਮੁੱਦਾ, ਐਫਆਈਆਰ ਦਰਜ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 3ਸਤੰਬਰ(ਵਿਸ਼ਵ ਵਾਰਤਾ)-ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਿਲਾਂ ਚ ਵਾਧਾ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਨੇ ਉਨ੍ਹਾਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ, ਪੰਜਾਬ ਪੁਲਿਸ ਨੇ ਰਾਜਾ ਵੜਿੰਗ ਅਤੇ ਸੁਖਪਾਲ ਖਹਿਰਾ ਵਿਰੁੱਧ ਆਈਪੀਸੀ 1860 ਦੀ 465, 471 ਅਤੇ ਸੂਚਨਾ ਤਕਨਾਲੋਜੀ ਐਕਟ 2000 ਦੀ ਧਾਰਾ 66 ਡੀ ਤਹਿਤ ਆਪਣੇ ਸੋਸ਼ਲ ਮੀਡੀਆ ਹੈਂਡਲਸ ‘ਤੇ ਜਾਅਲੀ ਦਸਤਾਵੇਜ਼ ਸਾਂਝਾ ਕਰਨ ਲਈ ਐਫਆਈਆਰ ਦਰਜ ਕੀਤੀ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਨੇ ਟਵੀਟਰ ਤੇ ਸਰਕਾਰ ਵੱਲੋਂ ਲਗਾਏ ਗਏ ਨਵੇਂ ਚੈਅਰਮੈਨਾਂ ਦੀ ਸੂਚੀ ਸ਼ੇਅਰ ਕਰਦਿਆਂ ਇਹ ਦਾਅਵਾ ਕੀਤਾ ਸੀ ਕਿ ਉਹ ਨਿਯੁਕਤੀਆਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤੀਆਂ ਹਨ, ਇਸ ਸੰਬੰਧੀ ਉਹਨਾਂ ਨੇ ਸੂਚੀ ਦੀ ਫੋਟੋ ਵੀ ਸ਼ੇਅਰ ਕੀਤੀ ਸੀ, ਜਿਸ ਨੂੰ ਕਿ ਆਮ ਆਦਮੀ ਪਾਰਟੀ ਨੇ ਜਾਅਲੀ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਅਸੀਂ ਇਸ ਵਿਰੁੱਧ ਜਲਦ ਕਾਰਵਾਈ ਕਰਾਂਗੇ।
https://twitter.com/AAPPunjab/status/1565628293839470593?t=OmoE-Ch1iU5ftoEXqoEnwQ&s=19























