– ਵਰਕਰ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ : ਸੁਖਬੀਰ ਬਾਦਲ
ਮਾਨਸਾ, 25 ਦਸੰਬਰ (ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਆਪਣੇ ਨਿਜੀ ਹਲਕੇ ਲੋਕ ਸਭਾ ਹਲਕਾ ਬਠਿੰਡਾ ਦੇ ਵਿਧਾਨ ਸਭਾ ਖੇਤਰਾ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਪਾਰਟੀ ਵਰਕਰਾਂ ਨਾਲ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਅੰਦਰ ਪੈਂਦੇ ਸਰਕਲਾ ਮੁਤਾਬਕ ਵਰਕਰਾਂ ਨਾਲ ਰੂ ਬ ਰੂ ਹੋਕੇ ਸਮਸੀਆਵਾ ਸੁਣਿਆ ਗਈਆਂ।
ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਰੀੜ ਦੀ ਹੱਡੀ ਪਾਰਟੀ ਵਰਕਰ ਹੀ ਹਨ, ਜਿੰਨ੍ਹਾਂ ਦੀ ਸੇਧ *ਤੇ ਸੁਝਾਅ ਬਹੁਤ ਜਰੂਰੀ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਦੇ ਨਾਲ ਨਾਲ ਪਿੰਡਾਂ ਵਿਚ ਪੰਚਾਇਤੀ ਚੋਣਾਂ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਮਜਬੂਤੀ ਨਾਲ ਲੜੇ ਜਾਣ। ਉਨ੍ਹਾਂ ਕਿਹਾ ਕਿ ਹਾਕਮ ਧਿਰ ਕਾਂਗਰਸ ਪਾਰਟੀ ਵਲੋਂ ਚੋਣਾਂ ਦੌਰਾਨ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਅਕਾਲੀ ਦਲ ਮੂੰਹ ਤੋੜ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਸ਼ਾਸ਼ਨ ਕਾਲ ਦੌਰਾਨ ਲੋਕਾਂ ਨੂੰ ਅਕਾਲੀ ਸਰਕਾਰ ਦਾ ਸਮਾਂ ਯਾਦ ਕਰਵਾ ਦਿਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਪੁਰੀ ਤਰਾਂ ਖਿੰਡ ਚੁਕੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਨੂੰ ਕੋਈ ਵੀ ਨਹੀਂ ਪੁੱਛੇਗਾ।
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਲਕੇ ਦੇ ਵਿਧਾਨ ਸਭਾ ਖੇਤਰਾ ਵਿਚ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਰਾਜ ਦੌਰਾਨ ਪਿੰਡਾਂ ਅਤੇ ਸ਼ਹਿਰਾ ਦਾ ਸੋ ਫੀਸਦੀ ਵਿਕਾਸ ਕੀਤਾ ਹੈ। ਓਹਨਾ ਕਿਹਾ ਕਿ ਹਰ ਗਲੀ ਮੁਹੱਲੇ ਵਿਚ ਇਸਦੀ ਮੂੰਹ ਬੋਲਦੀ ਤਸਵੀਰ ਤੁਹਾਡੇ ਸਾਹਮਣੇ ਹੈ। ਹਰ ਸਾਲ ਕਰੋੜਾਂ ਰੁਪਏ ਦੀਆ ਗਰਾਂਟਾਂ ਜਾਰੀ ਕਰਕੇ ਹਲਕੇ ਦੇ ਲੋਕਾ ਦੀ ਤਕਲੀਫ ਨੂੰ ਪਹਿਲ ਦੇ ਅਧਾਰ ਤੇ ਹਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਚੋਣਾਂ ਦੌਰਾਨ ਕੀਤੇ ਵਾਦੀਆਂ ਤੋਂ ਪੂਰੀ ਤਰਾਂ ਮੁਕਰ ਚੁਕੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਬੇWਜਗਾਰੀ, ਨਸ਼ੇ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜੋ ਚਿੰਤਾ ਦਾ ਵਿਸ਼ਾ ਹੈ।
ਇਸ ਮੌਕੇ ਓ ਐਸ ਡੀ ਚਰਨਜੀਤ ਸਿੰਘ ਬਰਾੜ, ਅਨਮੋਲਪ੍ਰੀਤ ਸਿੰਘ, ਜਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ, ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਚੇਅਰਮੈਨ ਸ਼ਮਸ਼ੇਰ ਸਿੰਘ ਗੁੜਦੀ, ਪ੍ਰੇਮ ਕੁਮਾਰ ਅਰੋੜਾ, ਹੰਸ ਰਾਜ ਸਾਬਕਾ ਸਰਪੰਚ, ਬਲਮ ਸਿੰਘ ਕਲੀਪੁਰ ਨੇ ਵੀ ਸੰਬੋਧਨ ਕੀਤਾ।