ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣੀ ਤਾਂ ਨਵਜੋਤ ਸਿੱਧੂ ਨੂੰ ਮਿਲੇਗਾ ‘ਸੁਪਰ ਸੀਐੱਮ’ ਦਾ ਅਹੁਦਾ: ਰਵਨੀਤ ਬਿੱਟੂ
ਚੰਡੀਗੜ੍ਹ,12 ਫਰਵਰੀ(ਵਿਸ਼ਵ ਵਾਰਤਾ)- ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੂੰ ਪੰਜਾਬ ਦਾ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਜਿੱਥੇ ਕਾਂਗਰਸ ਦੇ ਦਿੱਗਜ ਆਗੂਆਂ ਨੇ ਉਹਨਾਂ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਉੱਥੇ ਹੀ ਹੁਣ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਕ ਨਵਾਂ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਇਕ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਸਿੱਧੂ ਨੂੰ ਸੁਪਰ ਸੀਐਮ ਦਾ ਆਹੁਦਾ ਦਿੱਤਾ ਜਾਵੇਗਾ। ਹਾਲਾਂਕਿ ਉਹਨਾਂ ਨੇ ਮੁੱਖ ਮੰਤਰੀ ਚੰਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦਾ ਹਰ ਆਮ ਆਦਮੀ ਉਹਨਾਂ ਦੀ ਜਿੱਤ ਲਈ ਦੁਆਵਾਂ ਕਰ ਰਿਹਾ ਹੈ ।