ਕਾਂਗਰਸ ਵਲੋਂ ਅੱਜ ਸ਼ਾਮ 5:30 ਵਜੇ ਪ੍ਰੈਸ ਕਾਨਫਰੰਸ, ਪ੍ਰਧਾਨ ਖੜਗੇ ਅਤੇ ਰਾਹੁਲ ਗਾਂਧੀ ਕਰਨਗੇ ਸੰਬੋਧਨ
ਦਿੱਲੀ, 4 ਜੂਨ (ਵਿਸ਼ਵ ਵਾਰਤਾ):- ਲੋਕ ਸਭਾ ਦੇ ਨਤੀਜਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋ ਅੱਜ ਸ਼ਾਮ 5:30 ਵਜੇ ਪ੍ਰੈਸ ਕਾਨਫਰੰਸ ਰੱਖੀ ਗਈ ਹੈ। ਇਸ ਪ੍ਰੈਸ ਕਾਨਫਰੰਸ ਨੂੰ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ। ਕਾਂਗਰਸ ਵਲੋਂ ਆਪਣੇ ਸੋਸ਼ਲ ਮੀਡਿਆ ਪੇਜ ‘ਤੇ ਪੋਸਟ ਪਾ ਕੇ ਇਸਦੀ ਜਾਣਕਾਰੀ ਦਿੱਤੀ ਗਈ ਹੈ।