ਵੱਡੀ ਖਬਰ
ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਦਾ ਹਾਈਕਮਾਨ ਨੇ ਕੱਢਿਆ ਹੱਲ
ਪੰਜਾਬ ਕਾਂਗਰਸ ਦੇ ਪ੍ਰਧਾਨ ਬਣਾਏ ਜਾ ਸਕਦੇ ਹਨ ਨਵਜੋਤ ਸਿੰਘ ਸਿੱਧੂ
ਦੇਖੋ ਕਿਨ੍ਹਾਂ ਨੇਤਾਵਾਂ ਨੂੰ ਬਣਾਇਆ ਜਾਵੇਗਾ ਕਾਰਜਕਾਰੀ ਪ੍ਰਧਾਨ
ਚੰਡੀਗੜ੍ਹ,15 ਜੁਲਾਈ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਦਾ ਖਾਤਮਾ ਕਾਂਗਰਸ ਦੀ ਹਾਈਕਮਾਨ ਵੱਲੋਂ ਲੱਗਭਗ ਖਤਮ ਕਰ ਦਿੱਤਾ ਗਿਆ ਹੈ । ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਰਿਹਾ ਹੈ ਜਿਸਦਾ ਕਿ ਰਸਮੀ ਐਲਾਨ ਹੋਣਾ ਬਾਕੀ ਹੈ। ਇਸਦੇ ਨਾਲ ਹੀ ਦੋ ਵੱਡੇ ਆਗੂਆਂ ਜਿਨ੍ਹਾਂ ਵਿੱਚ ਦਲਿਤ ਭਾਈਚਾਰੇ ਦੇ ਨੇਤਾ ਸੰਤੋਖ ਚੌਧਰੀ ਅਤੇ ਵਿਜੇ ਇੰਦਰ ਸਿੰਗਲਾ ਨੂੰ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣਾਇਆ ਜਾ ਸਕਦਾ ਹੈ।
























