ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੂੰ ਕਰਨਾ ਪਿਆ ਲੋਕਾਂ ਦੇ ਵਿਰੋਧ ਦਾ ਸਾਹਮਣਾ
ਪੜ੍ਹੋ ,ਕਿਹੜੀ ਗੱਲ ਦਾ ਸਿੱਧੂ ਮੂਸੇਵਾਲਾ ਨੇ ਲਾਇਵ ਹੋ ਕੇ ਦਿੱਤਾ ਲੋਕਾਂ ਨੂੰ ਜਵਾਬ

ਚੰਡੀਗੜ੍ਹ, 4 ਦਸੰਬਰ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਜੁਆਇਨ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਲੋਕ ਉਨ੍ਹਾਂ ਤੇ ਕਈ ਤਰ੍ਹਾਂ ਦੇ ਸਵਾਲ ਚੁੱਕ ਰਹੇ ਹਨ। ਇਨ੍ਹਾਂ ਸਭ ਦਾ ਜਵਾਬ ਦੇਣ ਲਈ ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ ਤੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ।ਮੂਸੇਵਾਲਾ ਨੇ ਕਿਹਾ ਕਿ ਮੈਂ ਬਹੁਤ ਸੋਚ-ਸਮਝ ਕੇ ਸਿਆਸਤ ਵਿਚ ਐਂਟਰੀ ਕੀਤੀ ਹੈ। ਮੈਂ ਕਾਂਗਰਸ ਪਾਰਟੀ ਜੁਆਇਨ ਕਰਨ ਦੇ ਆਪਣੇ ਸਟੈਂਡ ਤੇ ਅੱਜ ਵੀ ਖੜਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਜੇ ਕੁਝ ਬਦਲਣਾ ਚਾਹੁੰਦੇ ਹੋ ਤਾਂ ਸਾਨੂੰ ਸਿਸਟਮ ਦਾ ਹਿੱਸਾ ਬਣਨਾ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਫੇਸਬੁੱਕ ਤੇ ਮੈਨੂੰ ਮਾੜੇ ਦਾ ਸਰਟੀਫਿਕੇਟ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਮੈਂ ਆਪਣੇ ਇਲਾਕੇ ਦੇ ਹਾਲਾਤ ਸੁਧਾਰਨ ਦੇ ਲਈ ਕਾਂਗਰਸ ਵਿਚ ਆਇਆ ਹਾਂ।
https://www.instagram.com/tv/CXDAqpmJKIv/?utm_medium=copy_link
ਮੈਨੂੰ ਹੋਰ ਵੀ ਪਾਰਟੀਆਂ ਦੇ ਆਫਰ ਆਏ ਸਨ। ਕਾਂਗਰਸ ਵਿਚ ਸ਼ਾਮਲ ਹੋਣ ਉਤੇ ਮੇਰੇ ਕੋਲ ਸਵਾਲ ਪੁੱਛੇ ਜਾ ਰਹੇ ਹਨ ਕਿ ਸਿੱਖਾਂ ਦਾ ਕਤਲ ਕਰਨ ਵਾਲੀ ਪਾਰਟੀ ਵਿਚ ਕਿਉਂ ਸ਼ਾਮਲ ਹੋਏ। ਇਸ ਦੇ ਜਵਾਬ ਵਿਚ ਮੂਸੇਵਾਲਾ ਨੇ ਕਿਹਾ ਕਿ ਮੇਰਾ ਸਵਾਲ ਇਹ ਹੈ ਕਿ ਕੀ 1984 ਤੋਂ ਬਾਅਦ ਸਰਕਾਰ ਨੂੰ ਚੁਣਨ ਵਾਲੇ ਲੋਕ ਵੀ ਗੱਦਾਰ ਸੀ? ਜੇ ਕਾਂਗਰਸ ਛੱਡਕੇ ਮੈਂ ਕੋਈ ਹੋਰ ਪਾਰਟੀ ਜੁਆਇਨ ਕਰਦਾ ਤਾਂ ਤੁਸੀਂ ਉਸ ਨੂੰ ਵੀ ਮਾੜਾ ਹੀ ਕਹਿਣਾ ਸੀ।






















