ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ
ਚੰਡੀਗੜ੍ਹ, 24ਮਾਰਚ(ਵਿਸ਼ਵ ਵਾਰਤਾ)- ਕਾਂਗਰਸ ਨੇ ਸ਼ਨੀਵਾਰ (23 ਮਾਰਚ) ਨੂੰ ਲੋਕ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕੀਤੀ। ਇਸ ਵਿੱਚ 46 ਨਾਮ ਸ਼ਾਮਲ ਹਨ। ਪਾਰਟੀ ਨੇ ਹੁਣ ਤੱਕ 183 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਅਜੈ ਰਾਏ ਨੂੰ ਵਾਰਾਣਸੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਦਿਗਵਿਜੇ ਸਿੰਘ ਨੂੰ ਮੱਧ ਪ੍ਰਦੇਸ਼ ਦੇ ਰਾਜਗੜ੍ਹ ਤੋਂ ਟਿਕਟ ਦਿੱਤੀ ਗਈ ਹੈ।