• Latest
  • Trending
ਕਾਂਗਰਸ ਸਰਕਾਰ ਗੁੰਡਾ ਟੈਕਸ ਲਾਉਣ ਵਾਲਿਆਂ ਨੂੰ 24 ਘੰਟਿਆਂ ਅੰਦਰ ਗਿਰਫਤਾਰ ਕਰੇ : ਅਕਾਲੀ ਦਲ

ਕਾਂਗਰਸ ਸਰਕਾਰ ਗੁੰਡਾ ਟੈਕਸ ਲਾਉਣ ਵਾਲਿਆਂ ਨੂੰ 24 ਘੰਟਿਆਂ ਅੰਦਰ ਗਿਰਫਤਾਰ ਕਰੇ : ਅਕਾਲੀ ਦਲ

9 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

26 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਂਗਰਸ ਸਰਕਾਰ ਗੁੰਡਾ ਟੈਕਸ ਲਾਉਣ ਵਾਲਿਆਂ ਨੂੰ 24 ਘੰਟਿਆਂ ਅੰਦਰ ਗਿਰਫਤਾਰ ਕਰੇ : ਅਕਾਲੀ ਦਲ

February 16, 2018
in ਪੰਜਾਬ
ਕਾਂਗਰਸ ਸਰਕਾਰ ਗੁੰਡਾ ਟੈਕਸ ਲਾਉਣ ਵਾਲਿਆਂ ਨੂੰ 24 ਘੰਟਿਆਂ ਅੰਦਰ ਗਿਰਫਤਾਰ ਕਰੇ : ਅਕਾਲੀ ਦਲ
ਕਾਂਗਰਸ ਸਰਕਾਰ ਗੁੰਡਾ ਟੈਕਸ ਲਾਉਣ ਵਾਲਿਆਂ ਨੂੰ 24 ਘੰਟਿਆਂ ਅੰਦਰ ਗਿਰਫਤਾਰ ਕਰੇ : ਅਕਾਲੀ ਦਲ

ਚੰਡੀਗੜ, 16 ਫਰਵਰੀ (ਵਿਸ਼ਵ ਵਾਰਤਾ) :ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਨੂੰ ਕਿਹਾ ਕਿ ਬਠਿੰਡਾ ਰੀਫਾਈਨਰੀ ਵਿਚ ਜੇਐਸਟੀ (ਜੋਜੋ ਸਰਵਿਸ ਟੈਕਸ) ਦੇ ਰੂਪ ਵਿਚ ਟਰਾਂਸਪੋਰਟਰਾਂ ਕੋਲੋਂ ਲਏ ਜਾ ਰਹੇ ਗੁੰਡਾ ਟੈਕਸ ਦੇ ਮੁੱਦੇ  ਉੱਤੇ ਉਹ ਝੂਠੀ ਹਮਦਰਦੀ ਨਾ ਵਿਖਾਵੇ, ਸਗੋਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ 24 ਘੰਟੇ ਦੇ ਅੰਦਰ ਕੇਸ ਦਰਜ ਕਰਕੇ ਉਹਨਾਂ ਨੂੰ ਗਿਰਫਤਾਰ ਕਰੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਇਸ ਮੁੱਦੇ ਬਾਰੇ  ਸਟੈਂਡ ਕਿ ਇਹ ਗੁੰਡਾ ਟੈਕਸ ਕਾਂਗਰਸੀ ਵਿਧਾਇਕਾਂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਇੱਕ ਰਿਸ਼ਤੇਦਾਰ ਵੱਲੋਂ ਵਸੂਲਿਆ ਜਾ ਰਿਹਾ ਹੈ, ਨੂੰ ਕੱਲ• ਵਿੱਤ ਮੰਤਰੀ ਦੇ ਕੈਬਨਿਟ ਸਾਥੀਆਂ ਵੱਲੋਂ ਇਹ ਮਸਲਾ ਕੈਬਨਿਟ ਵਿਚ ਉਠਾ ਕੇ ਅਤੇ ਗੈਰਕਾਨੂੰਨੀ ਗਤੀਵਿਧੀਆਂ ਵਿਚ ਗਲਤਾਨ ਵਿਅਕਤੀਆਂ ਖਿਲਾਫ ਕਾਰਵਾਈ ਦੀ ਮੰਗ ਕਰਕੇ ਸਹੀ ਸਾਬਿਤ ਕੀਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਮਨਪ੍ਰੀਤ ਬਾਦਲ ਨੇ ਇਹ ਕਹਿ ਕੇ ਹਮਦਰਦੀ ਬਟੋਰਨ ਦੀ ਕੋਸ਼ਿਸ਼ ਕੀਤੀ ਸੀ ਕਿ ਉਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਪਰ ਇਸ ਗੱਲ ਦਾ ਉਸ ਦੇ ਕੈਬਨਿਟ ਸਾਥੀ ਉੱਤੇ ਕੋਈ ਪ੍ਰਭਾਵ ਨਹੀਂ ਪਿਆ,ਉਸ ਨੇ ਵਿੱਤ ਮੰਤਰੀ ਨੂੰ ਚੇਤੇ ਕਰਵਾਇਆ ਕਿ ਉਸ ਦਾ ਰਿਸ਼ਤੇਦਾਰ ਟਰਾਂਸਪੋਰਟਰਾਂ ਕੋਲੋਂ ਪੈਸੇ ਇੱਕਠੇ ਕਰਨ ਵਾਲੇ ਗਰੁੱਪ ਦੀ ਅਗਵਾਈ ਕਰ ਰਿਹਾ ਹੈ। ਅਕਾਲੀ ਦਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਬੋਲੇ ਸੱਚ ਦੀ ਪ੍ਰਸੰਸਾ ਕਰਦਾ ਹੈ।
ਡਾਕਟਰ ਚੀਮਾ ਨੇ ਕਿਹਾ ਇਹ ਗੱਲ ਜੱਗ ਜ਼ਾਹਿਰ ਹੈ ਕਿ ਗੁੰਡਾ ਟੈਕਸ ਇੱਕਠਾ ਕਰਨ ਵਾਲੇ ਵਿਅਕਤੀ ਵਿੱਤ ਮੰਤਰੀ ਦੀ ਰਿਹਾਇਸ਼ ਤੋਂ ਹੁਕਮ ਜਾਰੀ ਕਰਦੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਗੱਲ ਪਹਿਲੀ ਵਾਰ ਵਾਪਰੀ ਹੈ ਕਿ ਸੂਬੇ ਦੇ ਸਭ ਤੋਂ ਵੱਡੀ ਨਿਵੇਸ਼ਕ ਬਠਿੰਡਾ ਰੀਫਾਈਨਰੀ ਗੁੰਡਾ ਟੈਕਸ ਵਸੂਲੇ ਜਾਣ ਬਾਰੇ ਸਬੂਤ ਜਨਤਕ ਕਰ ਚੁੱਕੀ ਹੈ, ਪਰ ਇਸ ਦੇ ਬਾਵਜੂਦ ਅਜੇ ਤੀਕ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਮਨਪ੍ਰੀਤ ਬਾਦਲ ਦੀ ਗੈਰਹਾਜ਼ਰੀ ਵਿਚ ਉਹਨਾਂ ਦਾ ਸਾਲਾ ਜੈਜੀਤ ਸਿੰਘ ਜੌਹਲ ਹਲਕੇ ਅੰਦਰ ਆਪਣਾ ਹੁਕਮ ਚਲਾਉਂਦਾ ਹੈ। ਕਿਸੇ ਪੁਲਿਸ ਅਧਿਕਾਰੀ ਵੱਲੋਂ ਉਸ ਖ਼ਿਲਾਫ ਕਾਰਵਾਈ ਕੀਤੇ ਜਾਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਇਹਨਾਂ ਤੱਥਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸਾਰੇ ਮਸਲੇ ਦੀ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ। ਸਿਰਫ ਅਜਿਹੀ ਕਾਰਵਾਈ ਹੀ ਮਾਲਵਾ ਖੇਤਰ ਵਿਚ ਉਦਯੋਗ ਅਤੇ ਵਪਾਰ ਦਾ ਮਨੋਬਲ ਉੱਚਾ ਕਰ ਸਕਦੀ ਹੈ।
ਇਹ ਟਿੱਪਣੀ ਕਰਦਿਆਂ ਕਿ ਜਾਰੀ ਕੀਤੀਆਂ ਆਮ ਹਦਾਇਤਾਂ ਇਸ ਸੰਵੇਦਨਸ਼ੀਲ ਮਸਲੇ ਵਿਚ ਅਸਰਦਾਰ ਸਾਬਿਤ ਨਹੀਂ ਹੋਣਗੀਆਂ, ਡਾਕਟਰ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਸਖ਼ਤ ਕਾਰਵਾਈ ਕਰਨ ਵਿਚ ਕੀਤੀ ਦੇਰੀ ਪਹਿਲਾਂ ਸੂਬੇ ਦਾ ਅਕਸ ਨੂੰ ਖਰਾਬ ਕਰ ਚੁੱਕੀ ਹੈ, ਜਿਸ ਕਰਕੇ ਨਵੇਂ ਨਿਵੇਸ਼ਕ ਪੰਜਾਬ ਅੰਦਰ ਪੈਸਾ ਲਾਉਣਗੇ ਤੋਂ ਪਾਸਾ ਵੱਟਣਗੇ।
ਉਹਨਾਂ ਕਿਹਾ ਕਿ ਇਹ ਵੀ ਰਿਪੋਰਟਾਂ ਆਈਆਂ ਹਨ ਕਿ ਬਠਿੰਡਾ ਰੀਫਾਈਨਰੀ ਦੀ ਮੈਨੇਜਮੈਂਟ ਰੀਫਾਈਨਰੀ ਦੇ ਨਾਲ ਬਣਾਏ ਜਾਣ ਵਾਲੇ ਤਜਵੀਜ਼ਤ ਪੈਟਰੋ-ਕੈਮੀਕਲ ਪ੍ਰਾਜੈਕਟ ਵਿਚ ਨਿਵੇਸ਼ ਕਰਨ ਬਾਰੇ ਜੱਕੋਤਕੀ ਵਿਚ ਪੈ ਗਈ ਹੈ। ਰੀਫਾਈਨਰੀ ਦੀ ਮੈਨੇਜਮੈਂਟ ਵੱਲੋਂ ਲਿਆ ਗਿਆ ਕੋਈ ਵੀ ਨਾਂਹਪੱਖੀ ਫੈਸਲਾ ਬਠਿੰਡਾ ਦੇ ਉਦਯੋਗਿਕ ਵਿਕਾਸ ਲਈ ਮੌਤ ਦੀ ਘੰਟੀ ਸਾਬਿਤ ਹੋਵੇਗਾ।
ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਅਜਿਹਾ ਕੁੱਝ ਨਹੀਂ ਕਰਨਾ ਚਾਹੀਦਾ, ਜਿਸ ਨਾਲ ਸਾਬਕਾ ਅਕਾਲੀ-ਭਾਜਪਾ ਸਰਕਾਰ ਵੱਲੋਂ ‘ਨਿਵੇਸ਼ ਪੰਜਾਬ ਵਿਭਾਗ’ ਦੀ ਸਥਾਪਨਾ ਸਮੇਤ ਕੀਤੇ ਢੇਰ ਸਾਰੇ ਸੁਧਾਰਾਂ ਰਾਂਹੀ ਸੂਬੇ ਅੰਦਰ ਸਿਰਜਿਆ ਨਿਵੇਸ਼-ਪੱਖੀ ਮਾਹੌਲ ਖਰਾਬ ਹੋ ਜਾਵੇ।ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਵਿਚ ਨਿਵੇਸ਼ ਵਧਾਉਣ ਲਈ ਮੁੰਬਈ ਵਿਚ ਉਦਯੋਗਿਕ ਘਰਾਣਿਆਂ ਦੇ ਮੁਖੀਆਂ ਨਾਲ ਕੀਤੀਆਂ ਮੁਲਾਕਾਤਾਂ ਦੌਰਾਨ ਸੂਬੇ ਦੀਆਂ ਜਿਹੜੀਆਂ ਖਾਸੀਅਤਾਂ ਨੂੰ ਉਭਾਰਿਆ ਸੀ, ਉਹਨਾਂ ਵਿਚ ਵਾਧੂ ਬਿਜਲੀ ਵਾਲਾ ਸੂਬਾ, ਪ੍ਰਾਜੈਕਟਾਂ ਨੂੰ ਤੇਜ਼ ਪ੍ਰਵਾਨਗੀਆਂ ਅਤੇ ਸ਼ਾਂਤਮਈ ਉਦਯੋਗਿਕ ਮਾਹੌਲ ਆਦਿ ਹੀ ਸ਼ਾਮਿਲ ਸਨ। ਪਰ ਹਾਲ ਹੀ ਵਿਚ ਹੋਈਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੇ ਸੂਬੇ ਦਾ ਉਦਯੋਗਿਕ ਮਾਹੌਲ ਖਰਾਬ ਕਰ ਦਿੱਤਾ ਹੈ।ਇਸ ਨੂੰ ਕੰਟਰੋਲ ਤੋਂ ਬਾਹਰ ਨਹੀਂ ਹੋਣ ਦੇਣਾ ਚਾਹੀਦਾ। ਗੁੰਡਾ ਟੈਕਸ ਲਾਉਣ ਵਾਲੇ ਭਾਵੇਂ ਕਿੰਨੇ ਵੀ ਰਸੂਖਵਾਨ ਕਿਉਂ ਨਾ ਹੋਣ, ਸਰਕਾਰ ਨੂੰ ਉਹਨਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

by Navjot
4 days ago
0

ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਧਨਤੇਰਸ ਦੇ ਮੌਕੇ 'ਤੇ ਦੇਸ਼ ਵਾਸੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 