ਕਾਂਗਰਸੀ ਵਿਧਾਇਕ ਆਪਣੇ ਘਰਾਂ ਵਿਚ ਬੈਠ ਫਸਲੀ ਕਰਜ਼ਾ ਮੁਆਫੀ ਵਾਲੇ ਕਿਸਾਨਾਂ ਦੀ ਸੂਚੀ ਤਿਆਰ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਹੇ ਹਨ: ਅਕਾਲੀ ਦਲ
ਕਾਂਗਰਸ ਸਰਕਾਰ ਦੀ ਕਰਜ਼ਦਾਰ ਕਿਸਾਨਾਂ ਦੀਆਂ ਸੂਚੀਆਂ ਪਿੰਡਾਂ ਵਿਚ ਚਿਪਕਾ ਕੇ ਉਹਨਾਂ ਨੂੰ ਸਮਾਜਿਕ ਅਤੇ ਮਾਨਸਿਕ ਤਕਲੀਫ ਦੇਣ ਲਈ ਆਲੋਚਨਾ ਕੀਤੀ
ਚੰਡੀਗੜ੍ਹ, 4 ਜਨਵਰੀ (ਵਿਸ਼ਵ ਵਾਰਤਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸੀ ਵਿਧਾਇਕ ਪ੍ਰਸਤਾਵਿਤ ਕਰਜ਼ਾ ਮੁਆਫੀ ਸਕੀਮ ਦੇ ਲਾਭਪਾਤਰੀਆਂ ਦੀ ਸੂਚੀਆਂ ਘਰਾਂ ‘ਚ ਬੈਠ ਤਿਆਰ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟ ਰਹੇ ਹਨ ਅਤੇ ਕਰਜ਼ਾ ਮੁਆਫੀ ਦੇ ਅਸਲੀ ਹੱਕਦਾਰਾਂ ਨੂੰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਫਸਲੀ ਕਰਜ਼ਾ ਮੁਆਫੀ ਸਕੀਮ ਉੱਤੇ ਆਪਣਾ ਗ਼ਲਬਾ ਜਮਾ ਲਿਆ ਹੈ ਅਤੇ ਉਹ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਸ ਸਕੀਮ ਦੇ ਦਾਇਰੇ ਵਿਚੋਂ ਬਾਹਰ ਕੱਢੀ ਜਾ ਰਹੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੇ ਖੁਦ ਇਸ ਧੋਖਾਧੜੀ ਦਾ ਪਰਦਾਫਾਸ਼ ਕੀਤਾ ਹੈ ਕਿ ਕਿਸ ਤਰ੍ਹਾਂ ਕਾਂਗਰਸੀ ਚਹੇਤਿਆਂ ਨੂੰ ਇਸ ਸਕੀਮ ਵਿਚ ਸ਼ਾਮਿਲ ਕੀਤਾ ਗਿਆ ਹੈ ਅਤੇ ਪੰਜ ਏਕੜ ਤੋਂ ਘੱਟ ਜ਼ਮੀਨ ਵਾਲੇ ਅਸਲੀ ਕਰਜ਼ਦਾਰਾਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਇੰਨਾ ਹੀ ਨਹੀਂ, ਕਾਂਗਰਸੀਆਂ ਉੱਤੇ ਕਰਜ਼ਦਾਰ ਕਿਸਾਨਾਂ ਦੇ ਨਾਂ ਲਾਭਪਾਤਰੀਆਂ ਦੀ ਸੂਚੀ ਵਿਚ ਪਾਉਣ ਲਈ ਉਹਨਾਂ ਰਿਸ਼ਵਤ ਮੰਗਣ ਦੇ ਦੋਸ਼ ਵੀ ਲੱਗੇ ਹਨ।
ਸਰਦਾਰ ਮਜੀਠੀਆ ਨੇ ਕਿਹਾ ਕਿ ਅਜਿਹੀਆ ਹੇਰਾਫੇਰੀਆਂ ਕਰਨ ਵਾਲੇ ਵਿਧਾਇਕਾਂ ਅਤੇ ਮੰਤਰੀਆਂ ਦਾ ਕਿਸਾਨਾਂ ਨੂੰ ਘਿਰਾਓ ਕਰਨਾ ਸ਼ੁਰੂ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਸਾਰੇ ਘੁਟਾਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਕਰਜ਼ਦਾਰ ਕਿਸਾਨਾਂ ਦੇ ਦੁੱਖਾਂ ਵਿਚੋਂ ਪੈਸੇ ਕਮਾ ਰਹੇ ਦੋਸ਼ੀਆਂ ਨੂੰ ਕਟਿਹਰੇ ਵਿਚ ਖੜ੍ਹਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਹੱਕ ਵਿਚ ਇੱਕ ਰੋਸ ਅੰਦੋਲਨ ਸ਼ੁਰੂ ਕਰੇਗਾ।
ਇਹ ਟਿੱਪਣੀ ਕਰਦਿਆਂ ਕਿ ਕਿਸਾਨ ਭਾਈਚਾਰੇ ਨੂੰ ਸਿਰਫ ਸਹਿਕਾਰੀ, ਰਾਸ਼ਟਰੀ ਬੈਂਕਾਂ ਅਤੇ ਆੜ੍ਹਤੀਆਂ ਕੋਲੋਂ ਲਏ 90 ਹਜ਼ਾਰ ਕਰੋੜ ਰੁਪਏ ਦੇ ਸਾਰੇ ਕਰਜ਼ਿਆਂ ਨੂੰ ਮੁਆਫ ਕਰਨ ਵਾਲੀ ਵਿਆਪਕ ਕਰਜ਼ਾ ਮੁਆਫੀ ਸਕੀਮ ਹੀ ਸਵੀਕਾਰ ਹੋਵੇਗੀ, ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੂੰ ਮੌਜੂਦਾ ਭ੍ਰਿਸ਼ਟ ਸਕੀਮ ਨੂੰ ਤੁਰੰਤ ਰੱਦ ਕਰਕੇ ਇੱਕ ਅਜਿਹੀ ਸਕੀਮ ਲਾਗੂ ਕਰਨੀ ਚਾਹੀਦੀ ਹੈ, ਜਿਸ ਵਿਚ ਕਾਂਗਰਸ ਪਾਰਟੀ ਵੱਲੋਂ ਕੀਤੇ ਵਾਅਦੇ ਮੁਤਾਬਿਕ ਸਾਰੇ ਕਰਜ਼ਦਾਰ ਕਿਸਾਨਾਂ ਨੂੰ ਸ਼ਾਮਿਲ ਕੀਤਾ ਜਾਵੇ। ਉਹਨਾਂ ਕਿਹਾ ਕਿ ਮੌਜੂਦਾ ਫਸਲੀ ਕਰਜ਼ਾ ਸਕੀਮ ਨਿਰਾ ਧੋਖਾ ਹੈ, ਕਿਉਂਕਿ ਸਰਕਾਰ ਨੇ ਲਾਭਪਾਤਰੀਆਂ ਦੀ ਗਿਣਤੀ 10 ਲੱਖ ਤੋਂ ਘਟਾ ਕੇ 2 ਲੱਖ ਕਰ ਦਿੱਤੀ। ਹੁਣ ਪਤਾ ਲੱਗਿਆ ਹੈ ਕਿ ਇਸ ਸਕੀਮ ਵਿਚ ਵੀ ਘੁਟਾਲਾ ਹੈ। ਮੌਜੂਦਾ ਸਕੀਮ ਵਿਚ 5 ਏਕੜ ਤੋਂ ਘੱਟ ਜ਼ਮੀਨ ਵਾਲੇ ਸਾਰੇ ਕਿਸਾਨਾਂ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਹੈ। ਪੰਜ ਏਕੜ ਜ਼ਮੀਨ ਵਾਲੇ ਛੋਟੇ ਕਿਸਾਨ, ਜਿਹਨਾਂ ਸਿਰ 2 ਲੱਖ ਤੋਂ ਵਧੇਰੇ ਦਾ ਕਰਜ਼ਾ ਹੈ, ਨੂੰ ਵੀ ਇਸ ਸਕੀਮ ਤਹਿਤ ਅਯੋਗ ਕਰਾਰ ਦੇ ਦਿੱਤਾ ਗਿਆ ਹੈ। ਇਹ ਸਕੀਮ ਉਹਨਾਂ ਕਿਸਾਨਾਂ ਨੂੰ ਵੀ ਕੋਈ ਰਾਹਤ ਨਹੀਂ ਦੇ ਰਹੀ , ਜਿਹੜੇ ਕਰਜ਼ੇ ਦੇ ਬੋਝ ਕਰਕੇ ਖੁਦਕੁਸ਼ੀਆਂ ਕਰ ਰਹੇ ਹਨ, ਕਿਉਕਿ ਇਸ ਸਕੀਮ ਦੇ ਘੇਰੇ ਅੰਦਰ ਫਸਲੀ ਕਰਜ਼ਾ ਨਾ ਦੇਣ ਵਾਲੇ ਸਿਰਫ 5 ਫੀਸਦ ਕਿਸਾਨਾਂ ਨੂੰ ਲਿਆ ਗਿਆ ਹੈ। ਇੱਥੋਂ ਤਕ ਕਿ ਢਾਈ ਏਕੜ ਜ਼ਮੀਨ ਵਾਲੇ ਸੀਮਾਂਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਵੀ ਇਸ ਸਕੀਮ ਵਿਚੋਂ ਬਾਹਰ ਰੱਖਿਆ ਗਿਆ ਹੈ।
ਇਹ ਕਹਿੰਦਿਆਂ ਕਿ ਇਸ ਸਮੁੱਚੇ ਮੁੱਦੇ ਉੱਤੇ ਮੁੜ ਤੋਂ ਗੌਰ ਕੀਤੇ ਜਾਣ ਅਤੇ ਸਾਰੇ ਕਰਜ਼ਦਾਰ ਕਿਸਾਨਾਂ ਨੂੰ ਰਾਹਤ ਦਿੱਤੇ ਜਾਣ ਦੀ ਸਖ਼ਤ ਜਰੂਰਤ ਹੈ, ਸਰਦਾਰ ਮਜੀਠੀਆ ਨੇ ਕਿਹਾ ਕਿ ਸੂਬੇ ਅੰਦਰ ਕਿਸਾਨ ਖੁਦਕੁਸ਼ੀਆਂ ਦੀ ਹਨੇਰੀ ਨੂੰ ਠੱਲ੍ਹਣ ਦਾ ਇਹੋ ਇੱਕ ਤਰੀਕਾ ਹੈ, ਕਾਂਗਰਸ ਦੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਜਿਹਨਾਂ ਦੀ ਗਿਣਤੀ 400 ਤਕ ਪਹੁੰਚ ਚੁੱਕੀ ਹੈ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਕਿਸਾਨਾਂ ਲਈ ਕੁੱਝ ਵੀ ਕਰਨਾ ਉਹਨਾਂ ਨਾਲ ਸਭ ਤੋਂ ਵੱਡਾ ਵਿਸ਼ਵਾਸ਼ਘਾਤ ਹੈ। ਇਸ ਤੋਂ ਪਹਿਲਾਂ ਕਿਸੇ ਵੀ ਚੁਣੀ ਹੋਈ ਸਰਕਾਰ ਨੇ ਵਿਧਾਨ ਸਭਾ ਅੰਦਰ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਕਰਕੇ ਕਿਸਾਨਾਂ ਨੂੰ ਧੋਖਾ ਨਹੀਂ ਦਿੱਤਾ।
ਇਸ ਦੌਰਾਨ ਸਰਦਾਰ ਮਜੀਠੀਆ ਨੇ ਕਾਂਗਰਸ ਸਰਕਾਰ ਦੀ ਕਰਜ਼ਦਾਰ ਕਿਸਾਨਾਂ ਦੀਆਂ ਸੂਚੀਆਂ ਪਿੰਡਾਂ ਵਿਚ ਚਿਪਕਾ ਕੇ ਉਹਨਾਂ ਨੂੰ ਸਮਾਜਿਕ ਅਤੇ ਮਾਨਸਿਕ ਤਕਲੀਫ ਦੇਣ ਲਈ ਆਲੋਚਨਾ ਕੀਤੀ। ਉਹਨਾਂ ਕਿਹਾ ਕਿ ਅਜਿਹੇ ਕਿਸਾਨਾਂ ਦੇ ਉੱਤੇ ਹੁਣ ਉਮਰ ਭਰ ਲਈ ਕਰਜ਼ਦਾਰ ਹੋਣ ਦਾ ਧੱਬਾ ਲੱਗ ਗਿਆ ਹੈ, ਜਿਸ ਦੀ ਉਹਨਾਂ ਨੂੰ ਸਮਾਜਿਕ ਤੌਰ ਤੇ ਵੱਡੀ ਕੀਮਤ ਤਾਰਨੀ ਪਵੇਗੀ। ਇਹ ਧੱਬਾ ਉਹਨਾਂ ਵੱਲੋਂ ਧੀਆਂ ਦੇ ਵਿਆਹ ਕਰਨ ਸਮੇਂ ਅੜਿੱਕਾ ਬਣੇਗਾ। ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ ਅਤੇ ਉਹਨਾਂ ਦਾ ਇਸ ਤਰ੍ਹਾਂ ਨਿਰਾਦਰ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਇਹ ਸੂਚੀਆਂ ਤੁਰੰਤ ਉਤਾਰੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਕਿਸਾਨਾਂ ਨੂੰ ਇਸ ਤਰ੍ਹਾਂ ਜ਼ਲੀਲ ਕਰਨ ਲਈ ਸਰਕਾਰ ਨੂੰ ਮੁਆਫੀ ਮੰਗਣੀ ਚਾਹੀਦੀ ਹੈ।
ਸਾਬਕਾ ਫ਼ੌਜੀਆਂ ਨੇ ਕਿਹਾ ਚੰਨੀ ਪ੍ਰਤੀ ਦੀਆਂ ਫ਼ੌਜੀਆਂ ਪ੍ਰਤੀ ਭਾਵਨਾਵਾਂ ਤੇ ਉੱਨਾਂ ਨੂੰ ਕੋਈ ਸ਼ੱਕ ਤੇ ਰੋਸ ਨਹੀਂ
ਪੁਲਵਾਮਾ ਤੇ ਪੁੰਛ ਵਿੱਚ ਫੌਜ ਤੇ ਹਮਲਾ ਕਰਨ ਵਾਲੇ ਕੋਣ ਹਨ-ਚਰਨਜੀਤ ਚੰਨੀ ਜਲੰਧਰ-ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ...