ਕਾਂਗਰਸ ਸਾਂਸਦ ਗੁਰਜੀਤ ਔਜਲਾ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਲਈ ਡੀਜੀਪੀ ਨੂੰ ਲਿਖੀ ਚਿੱਠੀ
ਕਾਰਵਾਈ ਨਾ ਹੋਣ ‘ਤੇ ਧਰਨੇ ਤੇ ਬੈਠਣ ਦੀ ਦਿੱਤੀ ਚਿਤਾਵਨੀ
ਚੰਡੀਗੜ੍ਹ,23 ਫਰਵਰੀ(ਵਿਸ਼ਵ ਵਾਰਤਾ)- ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਬਾਰੇ ਬਿਆਨ ਦੇਣ ਤੋਂ ਇੱਕ ਦਿਨ ਬਾਅਦ ਹੀ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਡੀਜ਼ਪੀ ਨੂੰ ਚਿੱਠੀ ਲਿਖ ਦਿੱਤੀਹੈ। ਡੀਜੀਪੀ ਨੂੰ ਲਿਖੀ ਚਿੱਠੀ ਵਿੱਚ ਔਜਲਾ ਨੇ ਸੂਬੇ ਵਿੱਚ ਫੈਲੇ ਨਸ਼ਾ ਤਸਕਰੀ ਨੂੰ ਨੱਥ ਪਾਉਣ ਅਤੇ ਇਸ ਵਿੱਚ ਸ਼ਾਮਿਲ ਵੱਡੇ ਤਸਕਰਾਂ ਨੂੰ ਫੜਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਾਰਵਾਈ ਨਹੀਂ ਹੁੰਦੀ ਹੈ ਤਾਂ ਉਹ ਧਰਨੇ ਤੇ ਬੈਠ ਜਾਣਗੇ।