ਕਾਂਗਰਸ ਹਾਈ ਕਮਾਨ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਵਜੋਂ ਜਾਖੜ ਦਾ ਅਸਤੀਫਾ ਰੱਦ
ਕੈਪਟਨ ਅਮਰਿੰਦਰ ਸਿੰਘ ਵੱਲੋਂ ਫੈਸਲੇ ਦਾ ਸਵਾਗਤ
ਚੰਡੀਗੜ, 14 ਸਤੰਬਰ
ਕਾਂਗਰਸ ਆਲਾ ਕਮਾਨ ਨੇ ਸ੍ਰੀ ਸੁਨੀਲ ਜਾਖੜ ਵੱਲੋਂ ਪਾਰਟੀ ਦੇ ਸੂਬਾਈ ਨੇਤਾ ਦੇ ਤੌਰ ’ਤੇ ਦਿਖਾਈ ਚੰਗੀ ਕਾਰਗੁਜ਼ਾਰੀ ਦੀ ਬਦੌਲਤ ਉਨਾਂ ਦੁਆਰਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਤੌਰ ’ਤੇ ਦਿੱਤੇ ਅਸਤੀਫੇ ਨੂੰ ਰੱਦ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੇ ਹਿੱਤ ਵਿੱਚ ਦੱਸਿਆ ਕਿਉਂ ਜੋ ਸ੍ਰੀ ਜਾਖੜ ਜ਼ਮੀਨੀ ਪੱਧਰ ’ਤੇ ਹੰਢੇ ਹੋਏ ਸਿਆਸਤਦਾਨ ਹਨ ਜਿਨਾਂ ਨੇ ਹੇਠਲੇ ਪੱਧਰ ’ਤੇ ਕੰਮ ਕਰਨ ਦੇ ਨਾਲ-ਨਾਲ ਪਾਰਟੀ ਦਾ ਕਾਡਰ ਮਜ਼ਬੂਤ ਕੀਤਾ।
ਮੁੱਖ ਮੰਤਰੀ ਦਾ ਇਹ ਪ੍ਰਤੀਕਰਮ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰ ਦੇ ਪੱਤਰ ਤੋਂ ਬਾਅਦ ਆਇਆ ਜਿਸ ਵਿੱਚ ਸ੍ਰੀ ਜਾਖੜ ਨੂੰ ਪਾਰਟੀ ਦੀ ਅਗਵਾਈ ਜਾਰੀ ਰੱਖਦਿਆਂ ਆਪਣੀ ਯੋਗ ਸੇਧ ਅਤੇ ਕਾਬਲ ਅਗਵਾਈ ਦੇਣ ਲਈ ਆਖਿਆ। ਸ੍ਰੀ ਜਾਖੜ ਨੂੰ ਆਪਣੇ ਚੰਗੇ ਕੰਮ ਪਹਿਲਾਂ ਵਾਂਗ ਜਾਰੀ ਰੱਖਣ ਲਈ ਆਖਿਆ ਅਤੇ ਪੱਤਰ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਵਜੋਂ ਅਸਤੀਫੇ ਨੂੰ ਸਪੱਸ਼ਟ ਤੌਰ ’ਤੇ ਰੱਦ ਕਰ ਦਿੱਤਾ।
ਪਾਰਟੀ ਦੇ ਸੀਨੀਅਰ ਆਗੂ ਆਸ਼ਾ ਕੁਮਾਰੀ ਨੇ ਕਿਹਾਸ਼, ‘‘ਪੰਜਾਬ ਕਾਂਗਰਸ ਦੇ ਨੇਤਾ ਤੇ ਵਰਕਰ ਤੁਹਾਡੀ ਲੀਡਰਸ਼ਿਪ ਦੀ ਸੂਝ ਭਰੀ ਸ਼ੈਲੀ ਤੋਂ ਹਮੇਸ਼ਾ ਪ੍ਰੇਰਨਾ ਅਤੇ ਵਿਸ਼ਵਾਸ ਹਾਸਲ ਕਰਦੇ ਹਨ।’’ ਉਨਾਂ ਕਿਹਾ ਕਿ ਕਾਂਗਰਸ ਅਤੇ ਇਸ ਦੀ ਲੀਡਰਸ਼ਿਪ ਮੋਦੀ ਸਰਕਾਰ ਦੇ ਦਮਨਕਾਰੀ ਸ਼ਾਸਨਕਾਲ ਦੀਆਂ ਮਾਰੂ ਨੀਤੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਹੇਠਲੇ ਪੱਧਰ ’ਤੇ ਪਾਰਟੀ ਦੇ ਕਾਡਰ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਆਸ਼ਾ ਕੁਮਾਰੀ ਨੇ ਕਿਹਾ ਕਿ ਕਾਂਗਰਸ ਦੇ ਉਦਾਰ ਤੇ ਨਿਰਪੱਖ ਚਰਿੱਤਰ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਬੀਤੇ ਵਾਂਗ ਸ੍ਰੀ ਜਾਖੜ ਹੀ ਪਾਰਟੀ ਦੀ ਆਵਾਜ਼ ਹੋਣਗੇ।
ਇੱਥੇ ਇਹ ਜ਼ਿਕਰਯੋਗ ਹੈ ਕਿ ਸ੍ਰੀ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਹਾਰ ਜਾਣ ਤੋਂ ਬਾਅਦ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮਈ ਵਿੱਚ ਕਾਂਗਰਸ ਦੇ ਤਤਕਾਲੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਮੁੱਖ ਮੰਤਰੀ ਨੇ ਉਸ ਵੇਲੇ ਵੀ ਅਸਤੀਫੇ ਦੀ ਪੇਸ਼ਕਸ਼ ਨੂੰ ਪੂਰੀ ਤਰਾਂ ਬੇਲੋੜਾ ਦੱਸਿਆ ਸੀ ਕਿਉਂ ਜੋ ਸੂਬੇ ਵਿੱਚ ਪਾਰਟੀ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਰਹੀ ਸੀ।
ਕੈਪਟਨ ਅਮਰਿਦਰ ਸਿੰਘ ਨੇ ਉਸ ਮੌਕੇ ਕਿਹਾ ਸੀ ਕਿ ਸ੍ਰੀ ਜਾਖੜ ਦੇ ਅਹੁਦਾ ਛੱਡਣ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ। ਉਨਾਂ ਕਿਹਾ ਸੀ ਕਿ ਦੂਜੇ ਸੂਬਿਆਂ ਦੇ ਕਾਂਗਰਸ ਮੁਖੀਆਂ ਨੇ ਆਪੋ-ਆਪਣੇ ਸੂਬਿਆਂ ਵਿੱਚ ਪਾਰਟੀ ਦਾ ਮਾੜੀ ਕਾਰਗੁਜ਼ਾਰੀ ਕਾਰਨ ਅਸਤੀਫੇ ਦਿੱਤੇ ਸਨ ਜਦਕਿ ਪੰਜਾਬ ਵਿੱਚ ਇਸ ਦੇ ਬਿਲਕੁਲ ਉਲਟ ਸ੍ਰੀ ਜਾਖੜ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਨੇ ਕੌਮੀ ਪੱਧਰ ’ਤੇ ਅਤੇ ਬਹੁਤੇ ਸੂਬਿਆਂ ਦੇ ਚੋਣ ਰੁਝਾਨਾਂ ਨੂੰ ਪਲਟਾ ਦਿੱਤਾ ਸੀ।
ਉਸ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਜੇਕਰ ਉਨਾਂ ਨੇ ਮੇਰੇ ਨਾਲ ਮਸਲਾ ਵਿਚਾਰਿਆ ਹੁੰਦਾ ਤਾਂ ਮੈਂ ਉਨਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਛੱਡਣ ਦੇ ਵਿਰੁੱਧ ਸਲਾਹ ਦੇਣੀ ਸੀ। ਉਨਾਂ ਕਿਹਾ ਕਿ ਸ੍ਰੀ ਜਾਖੜ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਨੇ ਭਾਜਪਾ ਪੱਖੀ ਲਹਿਰ ਦੇ ਬਾਵਜੂਦ ਬਹੁਤ ਵਧੀਆ ਕਾਰਗੁਜ਼ਾਰੀ ਦਿਖਾਈ ਸੀ ਅਤੇ ਸੂਬਾਈ ਕਾਂਗਰਸ ਨੂੰ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਉਨਾਂ ਦੀ ਅਗਵਾਈ ਦੀ ਲੋੜ ਹੈ।
ਰਾਸ਼ਟਰਪਤੀ ਮੁਰਮ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਚੰਡੀਗੜ੍ਹ / ਮੋਹਾਲੀ 3 ਮਈ (ਸਤੀਸ਼ ਕੁਮਾਰ ਪੁੱਪੀ): ਰਾਸ਼ਟਰਪਤੀ ਦ੍ਰੋਪਦੀ ਮੁਰਮ 3ਦਿਨ ਦੇ ਹਿਮਾਚਲ ਦੌਰੇ ਤੇ ਹਨ। ਜਿੱਥੇ ਜਾਣ ਤੋਂ...