
ਨਵੀਂ ਦਿੱਲੀ 22 ਦਿਸੰਬਰ (ਵਿਸ਼ਵ ਵਾਰਤਾ)-ਕਾਂਗਰਸ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਜੋ ਕਿ ਪਿਛਲੇ ਕਾਫੀ ਦਿਨਾਂ ਤੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਪਾਰਟੀ ਦੇ ਹੋਰਨਾਂ ਲੀਡਰਾਂ ਨਾਲ ਜੰਤਰ ਮੰਤਰ ਦਿੱਲੀ ਵਿਖੇ ਧਰਨੇ ਤੇ ਬੈਠੇ ਹੋਏ ਸਨ ਵੀ ਕੋਰੋਨਾ ਦਾ ਸ਼ਿਕਾਰ ਹੋ ਗਏ | ਉਨ੍ਹਾਂ ਦੀ ਅੱਜ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਉਹ ਆਪਣੇ ਆਪਣੇ ਘਰ ਵਿੱਚ ਹੀ ਆਪਣਾ ਇਲਾਜ ਕਰਵਾਉਣਾ ਸ਼ੁਰੂ ਕਰ ਦਿੱਤਾ ਹੈ |





















