ਪਟਿਆਲਾ , 3 ਅਗਸਤ ( ਵਿਸ਼ਵ ਵਾਰਤਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਬਰਮਿੰਘਮ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਨਾਭਾ ਦੇ ਪਿੰਡ ਮੇਹਸ਼ ਦੀ ਖਿਡਾਰਨ ਹਰਜਿੰਦਰ ਕੌਰ ਵੱਲੋਂ ਕਾਂਸੀ ਦਾ ਤਗ਼ਮਾ ਅਤੇ ਅੰਮ੍ਰਿਤਸਰ ਤੇ ਖਿਲਾਰੀ ਮਨਪ੍ਰੀਤ ਸਿੰਘ ਵੱਲੋਂ ਸਿਲਵਰ ਮੈਡਲ ਜਿੱਤ ਕੇ ਪੂਰੇ ਭਾਰਤ ਵਿੱਚ ਪੰਜਾਬ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ, ਇਨ੍ਹਾਂ ਖਿਡਾਰੀਆਂ ਨੂੰ ਵੀ ਹੋਰਨਾਂ ਮੈਡਲ ਜਿੱਤਣ ਵਾਲੇ ਖਿਡਾਰੀਆਂ ਵਾਂਗ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲੀਸ ਵਿੱਚ ਡੀਐਸਪੀ ਦੇ ਅਹੁਦੇ ਤੇ ਭਰਤੀ ਕੀਤਾ ਜਾਵੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਖਿਡਾਰਨ ਹਰਜਿੰਦਰ ਕੌਰ ਨੂੰ ਚਾਲੀ ਲੱਖ ਰੁਪਏ ਦੇਣ ਅਤੇ ਅੰਮ੍ਰਿਤਸਰ ਦੇ ਖਿਡਾਰੀ ਮਨਪ੍ਰੀਤ ਪੰਜਾਹ ਲੱਖ ਰੁਪਏ ਦੇਣ ਦੇ ਫ਼ੈਸਲੇ ਦਾ ਸੁਆਗਤ ਵੀ ਕੀਤਾ ।
ਪ੍ਰੋ. ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੁੱਚੇ ਧਾਰਮਿਕ ਸਥਾਨਾਂ ਦੀਆਂ ਸਰਾਵਾਂ ਤੇ 12 % ਲਗਾਏ ਗਏ ਜੀ.ਐੱਸ.ਟੀ ਨੂੰ ਤੁਰੰਤ ਵਾਪਸ ਲਵੇ, ਕਿਉਂਕਿ ਇਹ ਸਰਾਵਾਂ ਸੰਗਤਾਂ ਦੇ ਪੈਸੇ ਨਾਲ ਬਣਦੀਆਂ ਹਨ ਅਤੇ ਸੰਗਤਾਂ ਹੀ ਇਨ੍ਹਾਂ ਸਰਾਵਾਂ ਵਿੱਚ ਰੁਕਦੀਆਂ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਦੇ ਨਾਲ ਨਾਲ ਗੁਰਦੁਆਰਾ ਸਾਹਿਬਾਨਾਂ ਦੇ ਲਗਰਾਂ ਤੇ ਲੱਗਣ ਵਾਲੇ ਜੀ ਐੱਸ ਟੀ ਐੱਨ ਵੀ ਮੁਕੰਮਲ ਤੌਰ ਵਾਪਸ ਲਵੇ । ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਧਰਮ ਪ੍ਰਤੀ ਕਾਫ਼ੀ ਸ਼ਰਧਾ ਰੱਖਦੇ ਹਨ ਤੇ ਅਕਸਰ ਉਹ ਧਾਰਮਿਕ ਸਥਾਨਾਂ ਤੇ ਨਤਮਸਤਕ ਵੀ ਹੁੰਦੇ ਰਹਿੰਦੇ ਹਨ ਤੇ ਉਨ੍ਹਾਂ ਨੂੰ ਆਪਣੀ ਸ਼ਰਧਾ ਨੂੰ ਮੁੱਖ ਰੱਖਦਿਆਂ ਹੋਇਆਂ ਤੁਰੰਤ ਫੌਰੀ ਤੌਰ ਤੇ ਇਹ ਫ਼ੈਸਲੇ ਲੈਣੇ ਚਾਹੀਦੇ ਹਨ ।
ਫੋਟੋ ਕੈਪਸ਼ਨ
ਪ੍ਰੋ. ਕਿਰਪਾਲ ਸਿੰਘ ਬਡੂੰਗਰ,