ਕਾਰਗਿਲ ਵਿਜੇ ਦਿਵਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ
ਕਾਰਗਿਲ ਵਾੱਰ ਮੈਮੋਰਿਅਲ ਵਿਖੇ ਪਹੁੰਚੇ ਮੁੁੱਖ ਮੰਤਰੀ

ਚੰਡੀਗੜ੍ਹ,26 ਜੁਲਾਈ(ਵਿਸ਼ਵ ਵਾਰਤਾ) ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕਾਰਗਿਲ ਵਿਜੇ ਦਿਵਸ ਦੇ ਮੌਕੇ ਤੇ ਚੰਡੀਗੜ੍ਹ ਦੇ ਸੈਕਟਰ 3 ਵਿੱਚ ਸਥਿਤ ਕਾਰਗਿਲ ਵਾਰ ਮੈਮੋਰਿਅਲ ਵਿਖੇ ਪਹੁੰਚ ਕੇ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਉਹਨਾਂ ਨੇ ਸ਼ਹੀਦੀ ਸਮਾਰਕ ਤੇ ਫੁੱਲ ਚੜਾ ਕੇ ਸ਼ਹੀਦਾਂ ਨੂੰ ਨਮਨ ਕੀਤਾ ਅਤੇ ਉਸ ਤੋਂ ਬਾਅਦ ਐਨਸੀਸੀ ਦੀਆਂ ਕੈਡਟਾਂ ਨਾਲ ਗੱਲਬਾਤ ਕਰਕੇ ਉਹਨਾਂ ਦੀ ਹੌਂਸਲਾ ਅਫਜਾਈ ਵੀ ਕੀਤੀ।






















