ਕਾਰੋਬਾਰੀ ਨੇ ਪਤਨੀ ਦੇ ਦੋਸਤ ਦਾ ਕਤਲ ਕਰਨ ਤੋਂ ਬਾਅਦ ਕੀਤੀ ਖੁਦਕੁਸ਼ੀ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ,24 ਜੂਨ(ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਮਨਾਲੀ ‘ਚ ਇਕ ਨਿੱਜੀ ਹੋਟਲ ‘ਚ ਇਕ ਵਿਅਕਤੀ ਨੇ ਪਹਿਲਾਂ ਆਪਣੀ ਪਤਨੀ ਦੇ ਦੋਸਤ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੀਆਂ ਦੋ ਔਰਤਾਂ ਨੇ ਮਨਾਲੀ ਵਿੱਚ ਹੋਟਲ ਲੀਜ਼ ’ਤੇ ਲਿਆ ਹੈ। ਵੀਰਵਾਰ ਰਾਤ ਨੂੰ ਦੋਹਾਂ ਔਰਤਾਂ ਨੇ ਆਪਣੇ ਦੋਸਤ ਨੂੰ ਡਿਨਰ ‘ਤੇ ਬੁਲਾਇਆ ਸੀ। ਜਿਸ ਤੋਂ ਬਾਅਦ ਇੱਕ ਮਹਿਲਾ ਉਸ ਦੋਸਤ ਦੇ ਨਾਲ ਕਮਰੇ ਵਿੱਚ ਰੁਕੀ ਹੋਈ ਸੀ। ਉਸੇ ਸਮੇਂ ਦਿੱਲੀ ਤੋਂ ਔਰਤ ਦਾ ਪਤੀ ਉੱਥੇ ਪਹੁੰਚ ਗਿਆ ਅਤੇ ਦੋਵਾਂ ਨੂੰ ਇਕੱਠੇ ਦੇਖ ਕੇ ਭੜਕ ਗਿਆ। ਜਿਸ ਤੋਂ ਬਾਅਦ ਉਸ ਨੇ ਪਹਿਲਾਂ ਆਪਣੇ ਦੋਸਤ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮੌਕੇ ਤੋਂ ਸਬੂਤ ਇਕੱਠੇ ਕੀਤੇ। ਫਿਲਹਾਲ ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਇਸ ਪੂਰੇ ਘਟਨਾਕ੍ਰਮ ਵਿੱਚ ਮਹਿਲਾ ਵੀ ਗੰਭੀਰ ਜਖਮੀ ਹੋ ਗਈ ਹੈ। ਪੁਲਿਸ ਪੂਰੇ ਮਾਮਲੇ ਨੂੰ ਪ੍ਰੇਮ ਸਬੰਧਾਂ ਨਾਲ ਜੋੜ ਕੇ ਜਾਂਚ ਕਰ ਰਹੀ ਹੈ।