ਕਾਰ ਹਾਦਸੇ ‘ਚ 1 ਦੀ ਮੌਤ, 4 ਜ਼ਖਮੀ
ਚੰਡੀਗੜ੍ਹ,10ਮਈ(ਵਿਸ਼ਵ ਵਾਰਤਾ)- ਜੰਮੂ-ਕਸ਼ਮੀਰ ਦੇ ਡੋਡਾ ‘ਚ ਮੰਗਲਵਾਰ ਨੂੰ ਕਾਰ ਹਾਦਸੇ ‘ਚ ਇਕ ਔਰਤ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 4 ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।। ਵਧੀਕ ਡਿਪਟੀ ਕਮਿਸ਼ਨਰ ਡਾ.ਆਰ.ਕੇ.ਭਾਰਤੀ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸ ਨੂੰ ਜੰਮੂ ਲਿਜਾਇਆ ਗਿਆ ਹੈ। ਬਾਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।