
ਪਟਿਆਲਾ, 21 ਅਗਸਤ (ਵਿਸ਼ਵ ਵਾਰਤਾ)-ਸਤੰਬਰ ਮਹੀਨੇ ‘ਚ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੇਵਾਂ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਡਾ. ਪ੍ਰੀਤੀ ਯਾਦਵ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਕਾਲਜ, ਆਈ.ਟੀ.ਆਈ, ਪੰਜਾਬੀ ਯੂਨੀਵਰਸਿਟੀ, ਚਿਤਕਾਰਾ ਯੂਨੀਵਰਸਿਟੀ ਅਤੇ ਥਾਪਰ ਯੂਨੀਵਰਸਿਟੀ ਨਾਲ ਆਨਲਾਈਨ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ ‘ਚ ਤਕਰੀਬਨ 6 ਹਜ਼ਾਰ ਅਸਾਮੀਆਂ ਲਈ ਵੱਖ-ਵੱਖ ਕੰਪਨੀਆਂ ਵੱਲੋਂ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਵਿਦਿਅਕ ਅਦਾਰਿਆਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਰੋਜ਼ਗਾਰ ਮੇਲਿਆਂ ‘ਚ ਹਿੱਸਾ ਲੈਣ ਲਈ ਅਤੇ ਆਪਣੀ ਰਜਿਸਟਰੇਸ਼ਨ www.pgrkam.com ਪੋਰਟਲ ਉਤੇ ਕਰਨ ਸਬੰਧੀ ਜਾਣਕਾਰੀ ਦੇਣ ਤਾਂ ਜੋ ਵਿਦਿਆਰਥੀ ਰੋਜ਼ਗਾਰ ਮੇਲਿਆਂ ‘ਚ ਹਿੱਸਾ ਲੈ ਸਕਣ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰੋਜ਼ਗਾਰ ਮੇਲਿਆਂ ‘ਚ ਕੇਵਲ ਉਹ ਵਿਦਿਆਰਥੀ ਹੀ ਭਾਗ ਲੈ ਸਕਣਗੇ ਜਿਨ੍ਹਾਂ ਦਾ ਨਾਮ ਪੀ.ਜੀ.ਆਰ.ਕੇ.ਏ.ਐਮ.ਪੋਰਟਲ ‘ਤੇ ਦਰਜ ਹੋਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ
ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...






















