ਹੁਸਿਆਰਪੁਰ, 20 ਜੁਲਾਈ (ਵਿਸ਼ਵ ਵਾਰਤਾ) – ਸਿੱਖ ਵਿਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਕੈਂਪਸ ਵਿੱਚ ਚੱਲਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਆਨ ਲਾਈਨ ਲਾਈਵ ਕਲਾਸਾਂ ਮਿਤੀ 22 ਜੁਲਾਈ ਤੋਂ ਆਰੰਭ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਆਨ ਲਾਈਨ ਲਾਈਵ ਕਲਾਸਾਂ ਨਾਲ ਕਾਲਜੀਏਟ ਸਕੂਲ ਵਿੱਚ ਆਰਟਸ,ਕਾਮਰਸ ਅਤੇ ਸਾਇੰਸ ਸਟਰੀਮ ਦੇ ਵਿਦਿਆਰਥੀ ਸਿੱਧੇ ਤੌਰ ‘ਤੇ ਆਪਣੇ ਅਧਿਆਪਕਾਂ ਦੇ ਰੂ ਬ ਰੂ ਹੋਣਗੇ ਅਤੇ ਬਕਾਇਦਾ ਕਲਾਸ ਵਾਂਗ ਨਿਰਧਾਰਤ ਟੀਈਮ ਟੇਬਲ ਅਨੁਸਾਰ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰਹੇਗੀ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਕਾਲਜੀਏਟ ਸਕੂਲ ਦੇ ਕਨਵੀਨਰ ਪ੍ਰੋ ਸੰਦੀਪ ਸੈਣੀ ਨੇ ਦੱਸਿਆ ਕਿ ਗਿਆਰ੍ਹਵੀ ਅਤੇ ਬਾਰ੍ਹਵੀਂ ਦੀਆਂ ਜਮਾਤਾਂ ਦੀ ਪਹਿਲਾਂ ਵੀ ਆਨ ਲਾਈਨ ਪੜ੍ਹਾਈ ਚੱਲ ਰਹੀ ਹੈ ਪਰ ਹੁਣ ਇਹ ਪੜ੍ਹਾਈ ਲਾਈਵ ਤੌਰ ‘ਤੇ ਜਾਰੀ ਰਹੇਗੀ ਜਿਸ ਨਾਲ ਪ੍ਰੈਕਟੀਕਲ ਅਤੇ ਹਿਸਾਬ ਸਮੇਤ ਹੋਰ ਵਿਸ਼ਿਆਂ ਦੀ ਪੜ੍ਹਾਈ ਸਬੰਧੀ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਹੀਂ ਆਏਗੀ। ਉਨ੍ਹਾਂ ਦੱਸਿਆ ਕਿ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ਤਹਿਤ ਵਿਦਿਆਰਥੀਆਂ ਦੀ ਪੜ੍ਹਾਈ ਨਿਰਵਿਘਨ ਜਾਰੀ ਰਹੇਗੀ ਅਤੇ ਕਿਸੇ ਵੀ ਵਿਦਿਆਰਥੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕੋਵਿਡ–19 ਤਹਿਤ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਪੁਰੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਸੰਸਥਾ ਵਲੋਂ ਆਨ ਲਾਈਨ ਲਾਈਵ ਜਮਾਤਾਂ ਲਈ ਆਧੁਨਿਕ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨਵੇਂ ਵਿਦਿਆਰਥੀਆਂ ਨੂੰ ਦਾਖਿਲੇ ਲਈ ਕਾਲਜ ਦੀ ਦਾਖਿਲਾ ਕਮੇਟੀ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...